ਇੰਟਰਨੈਸ਼ਨਲ ਡੈਸਕ- ਚੀਨ 'ਚ ਭਾਰਤੀ ਦੂਤਾਵਾਸ ਵਿਖੇ ਭਾਰਤ ਦਾ 80ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਭਾਰੀ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚੇ ਭਾਰਤੀ ਭਾਈਚਾਰੇ ਦੇ ਲੋਕਾਂ ਦੀ ਮੌਜੂਦਗੀ ਵਿੱਚ ਚੀਨ 'ਚ ਭਾਰਤੀ ਰਾਜਦੂਤ ਵਿਕਰਮ ਦੋਰਾਈਸਵਾਮੀ ਨੇ ਬੀਜਿੰਗ ਸਥਿਤ ਦੂਤਾਵਾਸ 'ਚ ਤਿਰੰਗਾ ਲਹਿਰਾਇਆ।
ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਦੂਤਾਵਾਸ ਦੇ ਆਡੀਟੋਰੀਅਮ ਵਿੱਚ ਸਮਾਗਮ ਕਰਵਾਇਆ ਗਿਆ, ਜਿੱਥੇ ਰਾਜਦੂਤ ਵਿਕਰਮ ਦੋਰਾਈਸਵਾਮੀ ਨੇ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ 'ਰਾਸ਼ਟਰ ਦੇ ਨਾਂ ਸੰਦੇਸ਼' ਪੜ੍ਹ ਕੇ ਸੁਣਾਇਆ। ਇਸ ਮੌਕੇ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ। ਇਸ ਤੋਂ ਬਾਅਦ ਭਾਰਤੀ ਭਾਈਚਾਰੇ ਦੇ ਬੱਚਿਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ।
ਚੀਨ 'ਚ ਬੀਜਿੰਗ ਤੋਂ ਇਲਾਵਾ ਸ਼ੰਘਾਈ 'ਚ ਭਾਰਤੀ ਕੌਂਸਲ ਜਨਰਲ ਪ੍ਰਤੀਕ ਮਾਥੁਰ ਨੇ ਵੀ ਤਿਰੰਗਾ ਲਹਿਰਾਇਆ। ਇਸ ਸਮਾਗਮ ਵਿੱਚ ਭਾਰਤੀ ਭਾਈਚਾਰੇ ਦੇ ਲਗਭਗ 400 ਮੈਂਬਰਾਂ ਅਤੇ 'ਫ੍ਰੈਂਡਜ਼ ਆਫ਼ ਇੰਡੀਆ' ਨੇ ਸ਼ਿਰਕਤ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
80ਵੇਂ ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਲਾਲ ਕਿਲ੍ਹੇ ਤੋਂ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ
NEXT STORY