ਹਰਿਆਣਾ (ਵਾਰਤਾ)- ਮੁੱਖ ਮੰਤਰੀ ਅਹੁਦੇ 'ਤੇ ਆਪਣਾ ਦਾਅਵਾ ਜਤਾਉਣ ਵਾਲੇ ਹਰਿਆਣਾ 'ਚ ਭਾਜਪਾ ਦੇ ਸੀਨੀਅਰ ਨੇਤਾ ਅਨਿਲ ਵਿਜ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਆਪਣੀ ਗੱਲ ਕਹਿ ਦਿੱਤੀ ਹੈ ਅਤੇ ਹੁਣ ਅੱਗੇ ਹਾਈ ਕਮਾਨ ਨੇ ਤੈਅ ਕਰਨਾ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ 'ਚ ਵਿਜ ਨੇ ਕਿਹਾ ਕਿ ਪ੍ਰਦੇਸ਼ ਭਰ ਦੇ ਲੋਕ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਏ ਜਾਣ ਬਾਰੇ ਪ੍ਰਸ਼ਨ ਕਰ ਰਹੇ ਸਨ ਅਤੇ ਉਨ੍ਹਾਂ ਦੇ ਲੋਕਾਂ ਦੇ ਸਵਾਲ ਦਾ ਜਵਾਬ ਦਿੱਤਾ ਹੈ।
ਵਿਜ ਨੇ ਕਿਹਾ,''ਮੈਂ ਆਪਣੀ ਗੱਲ ਕਹਿ ਦਿੱਤੀ ਹੈ ਅਤੇ ਹੁਣ ਅੱਗੇ ਹਾਈ ਕਮਾਨ ਨੇ ਤੈਅ ਕਰਨਾ ਹੈ ਕਿ ਕੀ ਕਰਨਾ ਹੈ ਜਾਂ ਕੀ ਨਹੀਂ ਕਰਨਾ ਹੈ।'' ਦੱਸਣਯੋਗ ਹੈ ਕਿ ਭਾਜਪਾ ਦੇ ਕੇਂਦਰੀ ਆਗੂਆਂ ਨੇ ਵਿਜ ਦਾ ਮੁੱਖ ਮੰਤਰੀ ਅਹੁਦੇ 'ਤੇ ਦਾਅਵਾ ਜਤਾਉਣ ਵਾਲੇ ਬਿਆਨ ਤੋਂ ਪਹਿਲਾਂ ਵੀ ਕਿਹਾ ਸੀ ਕਿ ਪਾਰਟੀ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਸੈਣੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੇ ਪਰਿਵਾਰ ਨੂੰ ਮਿਲਣ ਕਰਨਾਲ ਪੁੱਜੇ ਰਾਹੁਲ ਗਾਂਧੀ
NEXT STORY