ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਐਤਵਾਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਇਤਿਹਾਸ ਦੇ ਉਸ ਦੁਖ਼ਦ ਕਾਲ ਦੇ ਪੀੜਤਾਂ ਦੇ ਧੀਰਜ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ 14 ਅਗਸਤ ਨੂੰ ਲੋਕਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਯਾਦ ’ਚ ‘ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ’ (ਵੰਡ ਦਾ ਡਰਾਉਣਾ ਯਾਦਗਾਰੀ ਦਿਵਸ) ਦੇ ਤੌਰ ’ਤੇ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ- ਪਹਿਲੀ ਵਾਰ ਡਲ ਝੀਲ ’ਚ ਦਿੱਸਿਆ ਸ਼ਾਨਦਾਰ ਨਜ਼ਾਰਾ, PM ਮੋਦੀ ਨੇ ‘ਤਿਰੰਗਾ ਸ਼ਿਕਾਰਾ ਰੈਲੀ’ ਦੀ ਕੀਤੀ ਤਾਰੀਫ਼
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਅੱਜ ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ’ਤੇ ਮੈਂ ਵੰਡ ਦੌਰਾਨ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਉਸ ਦੁਖ਼ਦ ਕਾਲ ਦੇ ਪੀੜਤਾਂ ਦੇ ਧੀਰਜ ਅਤੇ ਸਹਿਣਸ਼ੀਲਤਾ ਦੇ ਨਾਲ-ਨਾਲ ਉਨ੍ਹਾਂ ਸਾਰੇ ਲੋਕਾਂ ਦੇ ਹੌਂਸਲੇ ਦੀ ਵੀ ਸ਼ਲਾਘਾ ਕਰਦਾ ਹਾਂ, ਜਿਨ੍ਹਾਂ ਨੇ ਸਾਡੇ ਇਤਿਹਾਸ ਦੇ ਉਸ ਦੁਖਦਾਈ ਸਮੇਂ ਦੌਰਾਨ ਦੁੱਖ ਝੱਲੇ।’’ ਜ਼ਿਕਰਯੋਗ ਹੈ ਕਿ 1947 ’ਚ ਵੰਡ ਦੌਰਾਨ ਹੋਏ ਫਿਰਕੂ ਦੰਗਿਆਂ ’ਚ ਲੱਖਾਂ ਲੋਕ ਬੇਘਰ ਹੋਏ ਸਨ ਅਤੇ ਵੱਡੀ ਗਿਣਤੀ ’ਚ ਲੋਕ ਮਾਰੇ ਗਏ ਸਨ।
ਇਹ ਵੀ ਪੜ੍ਹੋ- ਸੈਂਕੜੇ ਸਿੱਖ, ਹਿੰਦੂ ਕਰ ਰਹੇ ਭਾਰਤ ਆਉਣ ਦੀ ਉਡੀਕ, ਅਫ਼ਗਾਨ ਸਿੱਖ ਆਗੂ ਦੀ ਕੇਂਦਰ ਨੂੰ ਖ਼ਾਸ ਅਪੀਲ
ਰਾਜਸਥਾਨ : ਪੀਣ ਵਾਲੇ ਪਾਣੀ ਦਾ ਘੜਾ ਛੂਹਣ 'ਤੇ ਟੀਚਰ ਨੇ ਅਨੁਸੂਚਿਤ ਜਾਤੀ ਦੇ ਬੱਚੇ ਨੂੰ ਕੁੱਟਿਆ, ਮੌਤ
NEXT STORY