ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਕਿਹਾ ਕਿ ਉਹ ਆਪਣੇ ਤੀਜੇ ਕਾਰਜਕਾਲ ਵਿਚ ਵੀ ਨਵੀਂ ਊਰਜਾ ਅਤੇ ਤਾਕਤ ਨਾਲ ਆਪਣੇ ਸੰਸਦੀ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਕੰਮ 'ਚ ਜੁੱਟੇ ਰਹਿਣਗੇ। ਉਨ੍ਹਾਂ ਨੇ ਵਾਰਾਣਸੀ ਤੋਂ ਪਹਿਲੀ ਵਾਰ 2014 ਵਿਚ ਅਤੇ ਦੂਜੀ ਵਾਰ 2019 'ਚ ਜਿੱਤ ਹਾਸਲ ਕੀਤੀ ਸੀ।
ਇਹ ਵੀ ਪੜ੍ਹੋ- ਕਾਲ ਭੈਰਵ ਦਾ ਆਸ਼ੀਰਵਾਦ ਲੈ ਕੇ PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਭਰਿਆ ਨਾਮਜ਼ਦਗੀ ਪੱਤਰ
ਨਾਮਜ਼ਦਗੀ ਭਰਨ ਤੋਂ ਬਾਅਦ 'ਐਕਸ' 'ਤੇ ਇਕ ਪੋਸਟ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਸ਼ੀ ਦੇ ਮੇਰੇ ਪਰਿਵਾਰਕ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ! ਮੈਂ ਲਗਾਤਾਰ ਤੀਜੀ ਵਾਰ ਵਾਰਾਣਸੀ ਤੋਂ ਨਾਮਜ਼ਦਗੀ ਦਾਖ਼ਲ ਕਰ ਕੇ ਬਹੁਤ ਉਤਸ਼ਾਹਿਤ ਹਾਂ। ਬੀਤੇ 10 ਸਾਲਾਂ 'ਚ ਤੁਹਾਡੇ ਸਾਰਿਆਂ ਤੋਂ ਮਿਲੇ ਅਦਭੁਤ ਪਿਆਰ ਅਤੇ ਆਸ਼ੀਰਵਾਦ ਨੇ ਮੈਨੂੰ ਸੇਵਾ ਦੀ ਭਾਵਨਾ ਅਤੇ ਪੂਰੀ ਦ੍ਰਿੜਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ। ਤੁਹਾਡੇ ਪੂਰਨ ਸਹਿਯੋਗ ਅਤੇ ਭਾਗੀਦਾਰੀ ਨਾਲ ਮੈਂ ਆਪਣੇ ਤੀਜੇ ਕਾਰਜਕਾਲ ਵਿਚ ਵੀ ਨਵੀਂ ਊਰਜਾ ਨਾਲ ਇੱਥੋਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਲਈ ਕੰਮ ਕਰਦਾ ਰਹਾਂਗਾ। ਜੈ ਬਾਬਾ ਵਿਸ਼ਵਨਾਥ!''
ਇਹ ਵੀ ਪੜ੍ਹੋ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ PM ਮੋਦੀ ਨੇ ਟੇਕਿਆ ਮੱਥਾ, ਲੰਗਰ ਦੀ ਕੀਤੀ ਸੇਵਾ
ਇਸ ਪੋਸਟ ਦੇ ਨਾਲ ਪ੍ਰਧਾਨ ਮੰਤਰੀ ਨੇ ਨਾਮਜ਼ਦਗੀ ਦੌਰਾਨ ਲਈਆਂ ਗਈਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਦੱਸ ਦੇਈਏ ਕਿ ਵਾਰਾਣਸੀ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਮੋਦੀ ਨੇ ਮੰਗਲਵਾਰ ਸਵੇਰੇ ਗੰਗਾ ਨਦੀ ਦੇ ਕਿਨਾਰੇ ਦਸ਼ਾਸ਼ਵਮੇਧ ਘਾਟ 'ਤੇ ਪੂਜਾ ਕੀਤੀ ਅਤੇ ਕਾਲ ਭੈਰਵ ਮੰਦਰ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਘਾਟ 'ਤੇ ਵੈਦਿਕ ਮੰਤਰਾਂ ਦੇ ਜਾਪ ਦੌਰਾਨ ਆਰਤੀ ਵੀ ਕੀਤੀ। ਵਾਰਾਣਸੀ 'ਚ 1 ਜੂਨ ਨੂੰ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ 'ਚ ਵੋਟਿੰਗ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵਾਂ ਪੀ. ਐੱਮ. ਐਨਕਲੇਵ ਤਿਆਰ, 4 ਜੂਨ ਤੋਂ ਬਾਅਦ ਹੋਵੇਗਾ ‘ਗ੍ਰਹਿ ਪ੍ਰਵੇਸ਼’
NEXT STORY