ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਐੱਨ.ਨਡੀ.ਏ. ਸ਼ਾਸਿਤ ਸੂਬਿਆਂ 'ਚ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੀ ਚੁਣੌਤੀ ਦਿੱਤੀ ਅਤੇ ਵਾਅਦਾ ਕੀਤਾ ਕਿ ਜੇਕਰ ਉਹ ਇਹ ਮੰਗ ਪੂਰੀ ਕਰਦੇ ਹਨ ਤਾਂ ਮੈਂ ਭਗਵਾ ਪਾਰਟੀ ਲਈ ਪ੍ਰਚਾਰ ਕਰਾਂਗਾ। ਜਨਤਾ ਦੀ ਅਦਾਲਤ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਭਾਜਪਾ ਦੀ 'ਡਬਲ ਇੰਜਣ' ਸਰਕਾਰਾਂ 'ਤੇ ਸਾਰੇ ਸੂਬਿਆਂ 'ਚ ਅਸਫ਼ਲ ਹੋਣ ਦਾ ਦੋਸ਼ ਲਗਾਇਆ ਅਤੇ ਭਵਿੱਖਬਾਣੀ ਕੀਤੀ ਕਿ ਹਰਿਆਣਾ ਅਤੇ ਜੰਮੂ ਕਸ਼ਮੀਰ ਤੋਂ ਉਨ੍ਹਾਂ ਦੀਆਂ ਸਰਕਾਰਾਂ ਬਾਹਰ ਹੋ ਜਾਣਗੀਆਂ।
ਉਨ੍ਹਾਂ ਨੇ 'ਡਬਲ ਇੰਜਣ' ਮਾਡਲ ਨੂੰ 'ਡਬਲ ਲੁੱਟ' ਅਤੇ 'ਡਬਲ ਭ੍ਰਿਸ਼ਟਾਚਾਰ' ਕਰਾਰ ਦਿੱਤਾ। ਕੇਜਰੀਵਾਲ ਨੇ ਕਿਹਾ,''ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਰਵਰੀ 'ਚ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲੇ ਸਾਰੇ 22 ਭਾਜਪਾ ਸ਼ਾਸਿਤ ਸੂਬਿਆਂ 'ਚ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੀ ਚੁਣੌਤੀ ਦਿੰਦਾ ਹਾਂ। ਜੇਕਰ ਉਹ ਅਜਿਹਾ ਕਰਦੇ ਹਨ ਤਾਂ ਮੈਂ ਭਾਜਪਾ ਲਈ ਪ੍ਰਚਾਰ ਕਰਾਂਗਾ।'' ਉਨ੍ਹਾਂ ਕਿਹਾ,''ਐਗਜ਼ਿਟ ਪੋਲ ਤੋਂ ਪਤਾ ਲੱਗਦਾ ਹੈ ਕਿ ਹਰਿਆਣਾ ਅਤੇ ਜੰਮੂ ਕਸ਼ਮੀਰ 'ਚ ਭਾਜਪਾ ਦੀ ਡਬਲ ਇੰਜਣ ਸਰਕਾਰਾਂ ਜਲਦ ਹੀ ਡਿੱਗ ਜਾਣਗੀਆਂ।'' ਕੇਜਰੀਵਾਲ ਨੇ ਬੱਸ ਮਾਰਸ਼ਲਾਂ ਅਤੇ ਡਾਟਾ ਐਂਟਰੀ ਆਪਰੇਟਰਾਂ ਨੂੰ ਹਟਾਉਣ ਦੇ ਨਾਲ-ਨਾਲ ਦਿੱਲੀ 'ਚ ਹੋਮਗਾਰਡਾਂ ਦੀ ਤਨਖਾਹ ਰੋਕਣ ਦਾ ਹਵਾਲਾ ਦਿੰਦੇ ਹੋਏ ਭਾਜਪਾ 'ਤੇ ਗਰੀਬ ਵਿਰੋਧੀ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਗਾਇਆ,''ਦਿੱਲੀ 'ਚ ਕੋਈ ਲੋਕਤੰਤਰ ਨਹੀਂ ਹੈ। ਇਹ ਐੱਲ.ਜੀ. ਦੇ ਸ਼ਾਸਨ 'ਚ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਜੰਮੂ ਕਸ਼ਮੀਰ ਤੇ ਹਰਿਆਣਾ 'ਚ ਪੂਰੇ ਬਹੁਮਤ ਨਾਲ ਬਣਾਏਗੀ ਸਰਕਾਰ : ਤਰੁਣ ਚੁੱਘ
NEXT STORY