ਤਿਰੂਵਨੰਤਪੁਰਮ - ਕੇਰਲ ਦੇ ਇਕ ਆਈ.ਏ.ਐਸ. ਅਧਿਕਾਰੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦਾ ਨਿੱਜੀ ਵਟਸਐਪ ਨੰਬਰ ਹੈਕ ਕਰ ਕੇ ਧਾਰਮਿਕ ਗਰੁੱਪ ਬਣਾਉਣ ਲਈ ਵਰਤਿਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀ ਨੇ ਤਿਰੂਵਨੰਤਪੁਰਮ ਸਿਟੀ ਪੁਲਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਕੇ ਘਟਨਾ ਦੀ ਜਾਂਚ ਦੀ ਬੇਨਤੀ ਕੀਤੀ ਹੈ।
ਅਧਿਕਾਰੀ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਵੱਖ-ਵੱਖ ਭਾਈਚਾਰਿਆਂ ਦੇ ਅਧਿਕਾਰੀਆਂ ਨੂੰ ਵਿਵਾਦਗ੍ਰਸਤ ਵਟਸਐਪ ਗਰੁੱਪ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ ਗਰੁੱਪ ਨੂੰ ਹਿੰਦੂ ਧਰਮ ਨਾਲ ਸਬੰਧਤ ਨਾਮ ਦਿੱਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਇਹ ਦੇਖ ਕੇ ਅਧਿਕਾਰੀ ਨੇ ਤੁਰੰਤ ਸ਼ਿਕਾਇਤ ਦਰਜ ਕਰਵਾਈ ਅਤੇ ਸਮੂਹ ਨੂੰ ਭੰਗ ਕਰ ਦਿੱਤਾ। ਅਧਿਕਾਰੀ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਨ੍ਹਾਂ ਨੇ ਉਕਤ ਵਿਵਾਦਿਤ ਗਰੁੱਪ ਵਿੱਚ ਕਿਸੇ ਵੀ ਅਧਿਕਾਰੀ ਨੂੰ ਸ਼ਾਮਲ ਨਹੀਂ ਕੀਤਾ ਸੀ। ਸੂਤਰਾਂ ਨੇ ਦੱਸਿਆ ਕਿ ਇਹ ਘਟਨਾ ਦੋ ਦਿਨ ਪਹਿਲਾਂ ਦੀ ਹੈ।
ਘਰ ਪਰਤ ਰਹੇ ਤ੍ਰਿਣਮੂਲ ਕਾਂਗਰਸ ਨੇਤਾ 'ਤੇ ਹਮਲਾ, ਕੁੱਟ-ਕੁੱਟ ਕਰ'ਤਾ ਕਤ.ਲ
NEXT STORY