ਪਟਨਾ — ਬਿਹਾਰ ਸਰਕਾਰ ਨੇ ਵੀਰਵਾਰ ਨੂੰ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇਕੇ ਪਾਠਕ ਸਮੇਤ 9 ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ। ਪਾਠਕ ਦਾ ਕਾਰਜਕਾਲ ਵਿਵਾਦਾਂ ਵਿੱਚ ਰਿਹਾ ਸੀ। ਬਿਹਾਰ ਕੇਡਰ ਦੇ 1990 ਬੈਚ ਦੇ ਆਈਏਐਸ ਅਧਿਕਾਰੀ ਪਾਠਕ ਫਿਲਹਾਲ ਛੁੱਟੀ 'ਤੇ ਹਨ ਅਤੇ ਡਿਊਟੀ 'ਤੇ ਵਾਪਸ ਆਉਣ ਤੋਂ ਬਾਅਦ ਉਹ ਮਾਲ ਅਤੇ ਭੂਮੀ ਸੁਧਾਰ ਵਿਭਾਗ ਦਾ ਚਾਰਜ ਸੰਭਾਲਣਗੇ।
ਉਨ੍ਹਾਂ ਨੂੰ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਚਹੇਤਾ ਅਫਸਰ ਮੰਨਿਆ ਜਾਂਦਾ ਹੈ। ਆਮ ਪ੍ਰਸ਼ਾਸਨ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਾਠਕ ਦੀਪਕ ਕੁਮਾਰ ਸਿੰਘ (1992 ਬੈਚ ਦੇ ਆਈ.ਏ.ਐਸ. ਅਧਿਕਾਰੀ) ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਪੇਂਡੂ ਮਾਮਲੇ ਵਿਭਾਗ ਵਿੱਚ ਭੇਜਿਆ ਗਿਆ ਹੈ। ਪਾਠਕ ਬਿਹਾਰ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਐਂਡ ਰੂਰਲ ਡਿਵੈਲਪਮੈਂਟ (BIPARD) ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਸੰਭਾਲਦੇ ਰਹਿਣਗੇ।
ਇਹ ਵੀ ਪੜ੍ਹੋ- 2019 ਦੇ ਮੁਕਾਬਲੇ ਹਰਿਆਣਾ 'ਚ 19.18 ਫੀਸਦੀ ਵਧਿਆ ਕਾਂਗਰਸ ਦਾ ਵੋਟ ਬੈਂਕ
ਨੋਟੀਫਿਕੇਸ਼ਨ ਅਨੁਸਾਰ ਐਸ ਸਿਧਾਰਥ (ਵਧੀਕ ਮੁੱਖ ਸਕੱਤਰ, ਕੈਬਨਿਟ ਸਕੱਤਰੇਤ) ਸਿੱਖਿਆ ਵਿਭਾਗ ਦਾ ਵਾਧੂ ਚਾਰਜ ਸੰਭਾਲਣਗੇ। ਸਿਧਾਰਥ 1991 ਬੈਚ ਦੇ ਆਈਏਐਸ ਅਧਿਕਾਰੀ ਹਨ। ਅਰਵਿੰਦ ਕੁਮਾਰ ਚੌਧਰੀ (1995 ਬੈਚ ਦੇ ਆਈਏਐਸ ਅਧਿਕਾਰੀ) ਨੂੰ ਗ੍ਰਹਿ ਵਿਭਾਗ ਦਾ ਨਵਾਂ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। 2002 ਬੈਚ ਦੇ ਆਈਏਐਸ ਅਧਿਕਾਰੀ ਪੰਕਜ ਕੁਮਾਰ ਪਾਲ ਨੂੰ ਪੇਂਡੂ ਵਿਕਾਸ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਰਾਜ ਕੁਮਾਰ (2010 ਬੈਚ ਦੇ ਆਈਏਐਸ ਅਧਿਕਾਰੀ) ਨੂੰ ਭੋਜਪੁਰ ਜ਼ਿਲ੍ਹੇ ਦਾ ਨਵਾਂ ਜ਼ਿਲ੍ਹਾ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 2015 ਬੈਚ ਦੇ ਆਈਏਐਸ ਅਧਿਕਾਰੀ ਪ੍ਰਸ਼ਾਂਤ ਕੁਮਾਰ ਸੀਐਚ ਨੂੰ ਸਮਾਜ ਭਲਾਈ ਵਿਭਾਗ ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਸਭਾ ਸਪੀਕਰ ਨੂੰ ਲੈ ਕੇ ਸਸਪੈਂਸ ਖਤਮ, 26 ਜੂਨ ਨੂੰ ਹੋਵੇਗੀ ਚੋਣ
NEXT STORY