ਨਵੀਂ ਦਿੱਲੀ (ਏਜੰਸੀਆਂ)– ਭਾਰਤ ਵਿਚ ਕੋਵਿਡ-19 ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ ਵਿਚ ਕੁਲ ਮਾਮਲਿਆਂ ਦੀ ਗਿਣਤੀ 1010 ਹੋ ਗਈ ਹੈ। ਦੇਸ਼ ਵਿਚ ਕੋਰੋਨਾ ਦੇ ਸਭ ਤੋਂ ਵੱਧ 430 ਮਰੀਜ਼ ਕੇਰਲ ਵਿਚ ਹਨ। ਉੱਥੇ ਹੀ ਰਾਜਸਥਾਨ, ਮਹਾਰਾਸ਼ਟਰ, ਬੰਗਾਲ ਅਤੇ ਕਰਨਾਟਕ ਵਿਚ ਕੁਲ 9 ਮਰੀਜ਼ਾਂ ਦੀ ਮੌਤ ਹੋਈ ਹੈ। ਹਾਲਾਂਕਿ ਇਨ੍ਹਾਂ ਵਿਚੋਂ ਕਈਆਂ ਨੂੰ ਦੂਜੀਆਂ ਗੰਭੀਰ ਬੀਮਾਰੀਆਂ ਵੀ ਸਨ। ਇਸ ਤੋਂ ਇਲਾਵਾ ਮਹਾਰਾਸ਼ਟਰ ਵਿਚ 209, ਦਿੱਲੀ ਵਿਚ 104, ਗੁਜਰਾਤ ਵਿਚ 83 ਅਤੇ ਕਰਨਾਟਕ ਵਿਚ 47 ਕੇਸ ਸ਼ਾਮਲ ਹਨ। ਉੱਤਰ ਪ੍ਰਦੇਸ਼ ਵਿਚ 15 ਮਰੀਜ਼ ਮਿਲੇ ਹਨ। ਆਈ. ਸੀ. ਐੱਮ. ਆਰ. ਦੇ ਡਾਇਰੈਕਟਰ ਡਾ. ਰਾਜੀਵ ਬਹਿਲ ਨੇ ਦੱਸਿਆ ਕਿ ਅਜੇ ਤੱਕ ਦੇਸ਼ ਵਿਚ 4 ਵੇਰੀਐਂਟ ਮਿਲੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦੀਆਂ ਛੁੱਟੀਆਂ 'ਚ ਲੱਖਾਂ ਰੁਪਏ ਜਿੱਤ ਸਕਦੇ ਨੇ ਵਿਦਿਆਰਥੀ! ਇੰਝ ਕਰੋ ਅਪਲਾਈ
ਚਿੰਤਾ ਦੀ ਕੋਈ ਗੱਲ ਨਹੀਂ, ਵਾਇਰਸ ਮਾਮੂਲੀ: ICMR
ਕੋਵਿਡ-19 ਦੇ ਮਾਮਲਿਆਂ ਵਿਚ ਵਾਧੇ ਦਰਮਿਆਨ ਭਾਰਤੀ ਆਯੁਰਵਿਗਿਆਨ ਖੋਜ ਪ੍ਰੀਸ਼ਦ (ਆਈ. ਸੀ. ਐੱਮ. ਆਰ.) ਦੇ ਜਨਰਲ ਡਾਇਰੈਕਟਰ ਡਾ. ਰਾਜੀਵ ਬਹਿਲ ਨੇ ਸੋਮਵਾਰ ਨੂੰ ਕਿਹਾ ਕਿ ਫਿਲਹਾਲ ਵਾਇਰਸ ਦਾ ਸਰੂਪ ਗੰਭੀਰ ਨਹੀਂ ਹੈ ਅਤੇ ਇਸ ਲਈ ਚਿੰਤਾ ਦੀ ਕੋਈ ਗੱਲ ਨਹੀਂ ਹੈ। ਕੋਵਿਡ ਦੇ ਨਵੇਂ ਸਰੂਪ ਸਾਹਮਣੇ ਆਉਣ ਤੋਂ ਬਾਅਦ ਬਹਿਲ ਨੇ ਕਿਹਾ ਕਿ ਪੱਛਮ ਅਤੇ ਦੱਖਣ ਵਿਚ ਨਮੂਨਿਆਂ ਦੀ ਜੀਨੋਮ ਸੀਕੁਐਂਸਿੰਗ ਤੋਂ ਪਤਾ ਲੱਗਾ ਹੈ ਕਿ ਨਵੇਂ ਸਰੂਪ ਗੰਭੀਰ ਨਹੀਂ ਹਨ ਅਤੇ ਇਹ ਸੀਕੁਐਂਸਿੰਗ ਦੇ ਉਪ-ਸਰੂਪ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਇਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ
NEXT STORY