ਨੈਸ਼ਨਲ ਡੈਸਕ : ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋਣੀ ਹੈ। ਕਾਂਕੇਰ ਜ਼ਿਲ੍ਹੇ 'ਚ ਸੋਮਵਾਰ ਨੂੰ ਇਕ ਵੱਡੀ ਘਟਨਾ ਵਾਪਰੀ। ਨਕਸਲ ਪ੍ਰਭਾਵਿਤ ਕਾਂਕੇਰ ਵੱਲੋਂ ਲਗਾਏ ਗਏ ਪ੍ਰੈਸ਼ਰ ਬੰਬ ਦੀ ਲਪੇਟ 'ਚ ਆਉਣ ਨਾਲ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਇਕ ਜਵਾਨ ਅਤੇ ਪੋਲਿੰਗ ਪਾਰਟੀ ਦੇ 2 ਮੈਂਬਰ ਜ਼ਖ਼ਮੀ ਹੋ ਗਏ।
ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਛੋਟੇਬੇਟੀਆ ਥਾਣਾ ਖੇਤਰ 'ਚ ਪ੍ਰੈਸ਼ਰ ਬੰਬ ਦੀ ਲਪੇਟ 'ਚ ਆਉਣ ਨਾਲ ਬੀ.ਐੱਸ.ਐੱਫ. ਦਾ ਜਵਾਨ ਚੰਦਰਪ੍ਰਕਾਸ਼ ਸੀਵਲ ਅਤੇ ਪੋਲਿੰਗ ਟੀਮ ਦੇ 2 ਮੈਂਬਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਬੀ.ਐੱਸ.ਐੱਫ. ਅਤੇ ਜ਼ਿਲ੍ਹਾ ਫੋਰਸ ਦੀ ਇਕ ਸਾਂਝੀ ਟੀਮ ਛੋਟੇਬੇਟੀਆਂ ਥਾਣਾ ਖੇਤਰ 'ਚ 4 ਪੋਲਿੰਗ ਪਾਰਟੀਆਂ ਨਾਲ ਮਾਰਬੇਦਾ ਕੈਂਪ ਤੋਂ ਰੇਂਗਘਾਟੀ ਰੇਂਗੌਂਡੀ ਪੋਲਿੰਗ ਸਟੇਸ਼ਨ ਵੱਲ ਜਾ ਰਹੀ ਸੀ, ਜਦੋਂ ਟੀਮ ਰੇਂਗਾਗੌਂਡੀ ਪਿੰਡ ਨੇੜੇ ਪਹੁੰਚੀ ਤਾਂ ਪ੍ਰੈਸ਼ਰ ਬੰਬ ਦੀ ਲਪੇਟ ਵਿੱਚ ਆਉਣ ਨਾਲ ਬੀ.ਐੱਸ.ਐੱਫ. ਕਾਂਸਟੇਬਲ ਸੇਵਾਲ ਅਤੇ ਪੋਲਿੰਗ ਟੀਮ ਦੇ 2 ਮੈਂਬਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : PM ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਗੱਲ, ਇਜ਼ਰਾਈਲ-ਹਮਾਸ ਯੁੱਧ 'ਚ ਹਿੰਸਾ 'ਤੇ ਪ੍ਰਗਟਾਈ ਚਿੰਤਾ
ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਜ਼ਖ਼ਮੀਆਂ ਨੂੰ ਉਥੋਂ ਬਾਹਰ ਕੱਢ ਲਿਆ ਗਿਆ। ਜ਼ਖ਼ਮੀਆਂ ਦਾ ਇਲਾਜ ਛੋਟੇਬੇਟੀਆਂ ਵਿਖੇ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਨਾਰਮਲ ਹੈ। ਪੋਲਿੰਗ ਪਾਰਟੀ ਅਤੇ ਸੁਰੱਖਿਆ ਬਲਾਂ ਦੇ ਹੋਰ ਮੈਂਬਰ ਰੇਂਗੌਂਡੀ ਪੋਲਿੰਗ ਸਟੇਸ਼ਨ 'ਤੇ ਪਹੁੰਚ ਗਏ ਹਨ। ਅਧਿਕਾਰੀਆਂ ਮੁਤਾਬਕ ਸੁਰੱਖਿਆ ਬਲਾਂ ਦੇ ਨਾਲ ਪੋਲਿੰਗ ਟੀਮਾਂ ਨੂੰ ਨਕਸਲ ਪ੍ਰਭਾਵਿਤ ਇਲਾਕਿਆਂ 'ਚ ਸ਼ਾਂਤੀਪੂਰਨ ਵੋਟਿੰਗ ਲਈ ਪੋਲਿੰਗ ਕੇਂਦਰਾਂ 'ਤੇ ਭੇਜਿਆ ਗਿਆ ਹੈ।
ਦੱਸ ਦੇਈਏ ਕਿ ਛੱਤੀਸਗੜ੍ਹ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਚ 7 ਅਤੇ 17 ਨਵੰਬਰ ਨੂੰ 2 ਪੜਾਵਾਂ 'ਚ ਵੋਟਿੰਗ ਹੋਵੇਗੀ। ਮੰਗਲਵਾਰ 7 ਨਵੰਬਰ ਨੂੰ ਸੂਬੇ ਦੇ ਨਕਸਲ ਪ੍ਰਭਾਵਿਤ ਬਸਤਰ ਖੇਤਰ ਦੇ 12 ਵਿਧਾਨ ਸਭਾ ਹਲਕਿਆਂ ਸਮੇਤ 20 ਵਿਧਾਨ ਸਭਾ ਹਲਕਿਆਂ 'ਚ ਵੋਟਿੰਗ ਹੋਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦੇ 3 ਦਿਨਾ ਦੌਰੇ 'ਤੇ ਭੂਟਾਨ ਦੇ ਰਾਜਾ, PM ਮੋਦੀ ਨਾਲ ਕੀਤੀ ਮੁਲਾਕਾਤ
NEXT STORY