ਬੀਜਾਪੁਰ, (ਭਾਸ਼ਾ)- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲੇ ਵਿਚ ਇਕ ਬਾਰੂਦੀ ਸੁਰੰਗ ਧਮਾਕੇ ਵਿਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੇ 2 ਜਵਾਨ ਜ਼ਖਮੀ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਸੀ. ਆਰ. ਪੀ. ਐੱਫ. ਦੀ ਟੀਮ ਨੂੰ ਅਵਾਪੱਲੀ-ਬਾਸਾਗੁਡਾ ਸੜਕ ’ਤੇ ਗਸ਼ਤ ਲਈ ਰਵਾਨਾ ਕੀਤਾ ਗਿਆ ਸੀ। ਜਦੋਂ ਉਹ ਤਿਮਾਪੁਰ-ਮੁਰਦੰਡਾ ਪਿੰਡ ’ਚ ਸਨ, ਤਾਂ ਨਕਸਲੀਆਂ ਨੇ ਬਾਰੂਦੀ ਸੁਰੰਗ ਵਿਚ ਧਮਾਕਾ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖਮੀ ਜਵਾਨਾਂ ਨੂੰ ਬਿਹਤਰ ਇਲਾਜ ਲਈ ਬੀਜਾਪੁਰ ਜ਼ਿਲਾ ਹਸਪਤਾਲ ਲਿਆਂਦਾ ਗਿਆ ਹੈ।
ਪਣਡੁੱਬੀ ਰੋਕੂ ਰਾਕੇਟ ਪ੍ਰਣਾਲੀ ਦਾ ਸਫਲ ਪ੍ਰੀਖਣ
NEXT STORY