ਭੁਵਨੇਸ਼ਵਰ — ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਲੋਕਾਂ ਲਈ ਲੋਕਤੰਤਰ ਨੂੰ ਬਚਾਉਣ ਦਾ ਆਖਰੀ ਮੌਕਾ ਹੈ ਕਿਉਂਕਿ ਜੇਕਰ ਭਾਰਤੀ ਜਨਤਾ ਪਾਰਟੀ ਦੁਬਾਰਾ ਜਿੱਤਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਨਾਸ਼ਾਹੀ ਵੱਲ ਵਧ ਸਕਦੇ ਹਨ। ਲੋਕਾਂ ਨੂੰ ਭਾਜਪਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਤੋਂ ਦੂਰੀ ਬਣਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ "ਜ਼ਹਿਰ ਵਾਂਗ" ਹਨ। ਖੜਗੇ ਨੇ ਕਾਂਗਰਸ ਦੀ ਬੈਠਕ 'ਚ ਕਿਹਾ, ''ਭਾਰਤ 'ਚ ਲੋਕਤੰਤਰ ਨੂੰ ਬਚਾਉਣ ਦਾ ਇਹ ਲੋਕਾਂ ਲਈ ਆਖਰੀ ਮੌਕਾ ਹੋਵੇਗਾ। ਜੇਕਰ ਨਰਿੰਦਰ ਮੋਦੀ ਇੱਕ ਹੋਰ ਚੋਣ ਜਿੱਤ ਗਏ ਤਾਂ ਦੇਸ਼ ਵਿੱਚ ਤਾਨਾਸ਼ਾਹੀ ਆ ਜਾਵੇਗੀ। ਭਾਜਪਾ ਭਾਰਤ 'ਤੇ ਉਸੇ ਤਰ੍ਹਾਂ ਰਾਜ ਕਰੇਗੀ, ਜਿਵੇਂ ਪੁਤਿਨ ਰੂਸ 'ਚ ਕਰ ਰਿਹਾ ਹੈ।'' ਭਾਜਪਾ ਅਤੇ ਆਰਐੱਸਐੱਸ 'ਤੇ ਤਿੱਖਾ ਹਮਲਾ ਕਰਦੇ ਹੋਏ ਖੜਗੇ ਨੇ ਕਿਹਾ ਕਿ ਮੌਜੂਦਾ ਮੋਦੀ ਦੀ ਅਗਵਾਈ ਵਾਲੀ ਸਰਕਾਰ ਸੂਬਿਆਂ ਅਤੇ ਵਿਰੋਧੀ ਨੇਤਾਵਾਂ ਨੂੰ ਡਰਾ-ਧਮਕਾ ਕੇ ਚੱਲ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ, ‘‘ਨੇਤਾਵਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ ਅਤੇ ਈਡੀ ਅਤੇ ਆਮਦਨ ਕਰ ਵਿਭਾਗ ਸਿਆਸੀ ਵਿਰੋਧੀਆਂ ਨੂੰ ਕੁਚਲਣ ਲਈ ਹਥਿਆਰ ਬਣ ਗਏ ਹਨ।’’ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭਾਜਪਾ ਅਤੇ ਆਰਐੱਸਐੱਸ ਦੀਆਂ ਵਿਚਾਰਧਾਰਾਵਾਂ ਤੋਂ ਜਾਣੂ ਹੋਣਾ ਚਾਹੀਦਾ ਹੈ। ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐੱਸਐੱਸ ਦੀ ਵਿਚਾਰਧਾਰਾ ਦਾ ਵਿਰੋਧ ਕਰਨ ’ਤੇ ਆਗੂਆਂ ਨੂੰ ਆਪਣੀਆਂ ਪਾਰਟੀਆਂ ਅਤੇ ਗਠਜੋੜ ਛੱਡਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਖੜਗੇ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਨੂੰ ਅਕਸਰ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿਉਂਕਿ ਉਹ ਭਾਜਪਾ ਅਤੇ ਆਰਐੱਸਐੱਸ ਦਾ ਵਿਰੋਧ ਕਰਦੇ ਹਨ। ਕਾਂਗਰਸ ਪ੍ਰਧਾਨ ਨੇ ਕਿਹਾ, ''ਹਾਲਾਂਕਿ ਰਾਹੁਲ ਗਾਂਧੀ ਉਨ੍ਹਾਂ ਦੇ ਦਬਾਅ ਅੱਗੇ ਨਹੀਂ ਝੁਕੇ ਅਤੇ ਦੇਸ਼ ਨੂੰ ਵੰਡਣ ਵਾਲੀਆਂ ਤਾਕਤਾਂ ਵਿਰੁੱਧ ਲੜਦੇ ਰਹੇ।'' ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਦੇ ਫੈਸਲੇ ਦੀ ਵੀ ਆਲੋਚਨਾ ਕੀਤੀ। ਆਉਣ ਵਾਲੀਆਂ ਚੋਣਾਂ 'ਤੇ ਕੋਈ ਅਸਰ ਨਹੀਂ ਹੋਵੇਗਾ। ਉਨ੍ਹਾਂ ਕਿਹਾ, “ਮਹਾਂ ਗਠਜੋੜ ਵਿੱਚੋਂ ਇੱਕ ਵਿਅਕਤੀ ਦੇ ਜਾਣ ਨਾਲ ਅਸੀਂ ਕਮਜ਼ੋਰ ਨਹੀਂ ਹੋਵਾਂਗੇ। ਅਸੀਂ ਭਾਜਪਾ ਨੂੰ ਹਰਾਵਾਂਗੇ।
ਸਾਈਲੈਂਟ ਹਾਰਟ ਅਟੈਕ ਨੇ ਲਈ ਇਕ ਹੋਰ ਜਾਨ, ਸਟੇਜ 'ਤੇ ਕਵਿਤਾ ਪੜ੍ਹਦੇ-ਪੜ੍ਹਦੇ ਆ ਗਈ ਮੌਤ
NEXT STORY