ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੂੰ ਸਮਝ ਨਹੀਂ ਆ ਰਹੀ ਹੈ ਕਿ ਸਰਹੱਦ 'ਤੇ ਚੀਨ ਦੀਆਂ ਹਰਕਤਾਂ ਨਾਲ ਕਿਵੇਂ ਨਿਪਟਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚੀਨ ਦੀਆਂ ਹਰਕਤਾਂ ਨੂੰ ਨਜ਼ਰਅੰਦਾਜ ਕਰਨ ਨਾਲ ਭਵਿੱਖ 'ਚ ਮੁਸ਼ਕਲਾਂ ਪੈਦਾ ਹੋਣਗੀਆਂ।
ਰਾਹੁਲ ਨੇ ਇਕ ਮੀਡੀਆ ਰਿਪੋਰਟ ਦਾ ਵਾਲਾ ਦਿੰਦੇ ਹੋਏ ਟਵੀਟ ਕੀਤਾ,''ਕੇਂਦਰ ਸਰਕਾਰ ਨੂੰ ਸਮਝ ਨਹੀਂ ਆ ਰਹੀ ਹੈ ਕਿ ਚੀਨ ਨਾਲ ਕਿਵੇਂ ਨਿਪਟਿਆ ਜਾਵੇ। ਅੱਜ ਉਸ ਦੀਆਂ ਹਰਕਤਾਂ ਨੂੰ ਨਜ਼ਰਅੰਦਾਜ ਕਰਨ ਨਾਲ ਭਵਿੱਖ 'ਚ ਵੱਡੀਆਂ ਮੁਸ਼ਕਲਾਂ ਪੈਦਾ ਹੋਣਗੀਆਂ।'' ਕਾਂਗਰਸ ਨੇਤਾ ਨੇ ਜਿਸ ਖ਼ਬਰ ਦਾ ਹਵਾਲਾ ਦਿੱਤਾ ਹੈ, ਉਸ 'ਚ ਦਾਅਵਾ ਕੀਤਾ ਗਿਆ ਹੈ ਕਿ ਡੇਮਚੋਕ ਇਲਾਕੇ 'ਚ ਭਾਰਤੀ ਸਰਹੱਦ ਅੰਦਰ ਚੀਨ ਦੀ ਫ਼ੌਜ ਨੇ ਟੈਂਟ ਲਗਾ ਦਿੱਤਾ ਹੈ।
ਇਹ ਵੀ ਪੜ੍ਹੋ : ਹਿਮਾਚਲ ਹਾਦਸਾ : ਮੌਤ ਤੋਂ ਕੁਝ ਮਿੰਟ ਪਹਿਲਾਂ ਡਾਕਟਰ ਨੇ ਟਵੀਟ ਕੀਤੀ ਸੀ ਆਖ਼ਰੀ ਫ਼ੋਟੋ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਸਮਾਰਟਫੋਨ ’ਤੇ ਸਿਰਫ਼ 10 ਫੀਸਦੀ ਬੱਚੇ ਹੀ ਕਰਦੇ ਨੇ ਪੜ੍ਹਾਈ, ਬਾਕੀ ਕਰਦੇ ਹਨ ਇਹ ਕੰਮ: ਰਿਪੋਰਟ
NEXT STORY