ਜੈਪੁਰ (ਵਾਰਤਾ)- ਰਾਜਸਥਾਨ 'ਚ ਆਉਣ ਵਾਲੀਆਂ ਵਿਧਾਨ ਸਭਾ ਆਮ ਚੋਣਾਂ-2023 ਦੇ ਮੱਦੇਨਜ਼ਰ ਚੋਣ ਵਿਭਾਗ ਦੇ ਨਿਰਦੇਸ਼ 'ਤੇ ਪ੍ਰਦੇਸ਼ 'ਚ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕਰਨ ਦੇ ਮਾਮਲੇ 'ਚ ਨਵੇਂ ਰਿਕਾਰਡ ਬਣਾ ਰਹੀਆਂ। ਏਜੰਸੀਆਂ ਨੇ ਚੋਣ ਜ਼ਾਬਤਾ ਲਾਗੂ ਹੋਣ ਦੇ 10 ਦਿਨਾਂ 'ਚ 143 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਗੈਰ-ਕਾਨੂੰਨੀ ਸ਼ਰਾਬ, ਨਕਦੀ ਅਤੇ ਹੋਰ ਸਮੱਗਰੀ ਜ਼ਬਤ ਕਰ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਰਾਜ ਦੇ ਮੁੱਖ ਚੋਣ ਅਧਿਕਾਰੀ ਪ੍ਰਵੀਨ ਗੁਪਤਾ ਨੇ ਦੱਸਿਆ ਕਿ ਪ੍ਰਦੇਸ਼ 'ਚ ਵੱਖ-ਵੱਖ ਏਜੰਸੀਆਂ ਵਲੋਂ ਜਾਰੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਪਿਛਲੀਆਂ ਵਿਧਾਨ ਸਭਾ ਆਮ ਚੋਣਾਂ 'ਚ ਪੂਰੀ ਚੋਣ ਜ਼ਾਬਤਾ ਦੌਰਾਨ 65 ਦਿਨਾਂ 'ਚ 70 ਕਰੋੜ ਰੁਪਏ ਦੀ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕੀਤੀ ਗਈ ਸੀ।
ਇਹ ਵੀ ਪੜ੍ਹੋ : ਅਨੋਖੀ ਮਿਸਾਲ! ਸਹੁਰਾ ਪਰਿਵਾਰ ਧੀ ਨੂੰ ਦਿੰਦਾ ਸੀ ਤਸੀਹੇ ਤਾਂ ਪਿਓ ਬੈਂਡ-ਵਾਜਿਆਂ ਨਾਲ ਵਾਪਸ ਲੈ ਆਇਆ ਪੇਕੇ
ਉਨ੍ਹਾਂ ਦੱਸਿਆ ਕਿ ਇਸ 'ਚ ਚੋਣ ਜ਼ਾਬਤਾ ਲਗਣ ਨਾਲ ਹੁਣ ਤੱਕ 7 ਲੱਖ 95 ਹਜ਼ਾਰ 978 ਲਿਟਰ ਸ਼ਰਾਬ (15 ਕਰੋੜ 37 ਲੱਖ ਰੁਪਏ ਕੀਮਤ) 26 ਕਰੋੜ 27 ਲੱਖ ਰੁਪਏ ਕੈਸ਼, ਡਰੱਗ ਲਗਭਗ 38.94 ਕਰੋੜ ਰੁਪਏ ਅਤੇ ਸੋਨਾ-ਚਾਂਦੀ ਵਰਗੀਆਂ ਕੀਮਤੀ ਧਾਤਾਂ ਦੀ 15.72 ਕਰੋੜ ਰੁਪਏ ਦੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਦੇਸ਼ ਭਰ 'ਚ ਵਿਭਾਗਾਂ ਵਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਸ਼ੱਕੀ ਮਾਮਲੇ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਠਾਰੀ ਕਤਲਕਾਂਡ 'ਚ ਦੋਸ਼ੀ ਮੋਨਿੰਦਰ ਪੰਧੇਰ ਜੇਲ੍ਹ ਤੋਂ ਰਿਹਾਅ, ਤਿੰਨ ਦਿਨ ਪਹਿਲਾਂ ਹੀ ਕੋਰਟ ਨੇ ਕੀਤਾ ਸੀ ਬਰੀ
NEXT STORY