ਅਮਰਾਵਤੀ- ਭਾਰਤ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਅਗਲੇ 5 ਦਿਨਾਂ ਦੌਰਾਨ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਗਰਜ ਨਾਲ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਭਾਗ ਨੇ ਕਿਹਾ ਕਿ 11 ਜੁਲਾਈ ਤੱਕ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼ (NCAP), ਯਨਮ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ (SCAP) ਅਤੇ ਰਾਇਲਸੀਮਾ ਵਿਚ ਵੱਖ-ਵੱਖ ਥਾਵਾਂ 'ਤੇ ਗਰਜ ਨਾਲ ਮੀਂਹ ਪੈਣ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
IMD ਨੇ ਇਕ ਪ੍ਰੈਸ ਰਿਲੀਜ਼ ਵਿਚ ਕਿਹਾ, "NCAP, ਯਨਮ ਅਤੇ SCAP 'ਚ ਵੱਖ-ਵੱਖ ਥਾਵਾਂ 'ਤੇ ਬਿਜਲੀ ਲਿਸ਼ਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਜਾਨ ਲੈਣ 'ਤੇ ਉਤਾਰੂ ਹੋਈ ਕੁਦਰਤ ! 16 ਜ਼ਿਲ੍ਹਿਆਂ ਲਈ ਜਾਰੀ ਹੋ ਗਿਆ ਅਲਰਟ, ਅਧਿਕਾਰੀਆਂ ਨੂੰ ਆ ਗਏ ਹੁਕਮ
NEXT STORY