ਨੈਸ਼ਨਲ ਡੈਸਕ- ਅੱਜ ਸਵੇਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਹੋ ਰਹੀ ਹੈ, ਉੱਥੇ ਹੀ ਪੂਰੇ ਉੱਤਰੀ ਭਾਰਤ ਵਿੱਚ ਜਨਵਰੀ ਦੇ ਅੰਤਿਮ ਹਫ਼ਤੇ ਦੌਰਾਨ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ 27 ਅਤੇ 28 ਜਨਵਰੀ ਨੂੰ ਉੱਤਰ ਪ੍ਰਦੇਸ਼, ਪੰਜਾਬ ਅਤੇ ਦਿੱਲੀ-ਹਰਿਆਣਾ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦਾ ਹਾਈ ਅਲਰਟ ਜਾਰੀ ਕੀਤਾ ਹੈ, ਜਦਕਿ
ਮੌਸਮ ਵਿਗਿਆਨੀਆਂ ਅਨੁਸਾਰ, ਪੱਛਮੀ ਹਵਾਵਾਂ ਦੇ ਪ੍ਰਭਾਵ ਅਤੇ ਉੱਤਰੀ ਪਾਕਿਸਤਾਨ ਦੇ ਉੱਪਰ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ ਮੌਸਮ ਵਿੱਚ ਇਹ ਤਬਦੀਲੀ ਆ ਰਹੀ ਹੈ, ਜਿਸ ਕਾਰਨ ਠੰਡ ਅਤੇ ਨਮੀ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਅਤੇ ਭਾਰੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਹਾਲਾਂਕਿ ਪਿਛਲੇ ਦਿਨੀਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ, ਪਰ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਹੋ ਸਕਦਾ ਹੈ। ਇਸੇ ਦੌਰਾਨ ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਕਾਰਨ ਜਨ-ਜੀਵਨ ਅਸਤ-ਵਿਅਸਤ ਹੋ ਗਿਆ ਹੈ। ਉੱਥੇ ਨੈਸ਼ਨਲ ਹਾਈਵੇਅ ਬੰਦ ਕਰ ਦਿੱਤੇ ਗਏ ਹਨ ਅਤੇ ਟ੍ਰੇਨਾਂ ਤੇ ਉਡਾਣਾਂ ਵੀ ਰੱਦ ਕਰਨੀਆਂ ਪਈਆਂ ਹਨ।
ਇਹ ਵੀ ਪੜ੍ਹੋ- ਹੋ ਗਈ ਮਹਾ Deal ! 150 ਤੋਂ ਜ਼ੀਰੋ ਹੋਇਆ Tariff, ਭਾਰਤ ਤੇ ਯੂਰਪੀ ਯੂਨੀਅਨ ਨੇ ਮਿਲਾਇਆ 'ਹੱਥ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਜ਼ ਰਫ਼ਤਾਰ ਬੱਸ ਨੇ ਨਿੱਜੀ ਕੰਪਨੀ ਮੁਲਾਜ਼ਮ ਨੂੰ ਕੁਚਲਿਆ, ਮੌਤ
NEXT STORY