ਨਵੀਂ ਦਿੱਲੀ : ਬੁੱਧਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਕਾਰਨ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਸ਼ਹਿਰ ਵਿੱਚ ਸ਼ੁੱਕਰਵਾਰ ਤੱਕ ਹਲਕੀ ਬਾਰਿਸ਼ ਜਾਰੀ ਰਹੇਗੀ, ਨਾਲ ਹੀ ਹਫ਼ਤੇ ਦੇ ਅੰਤ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਦੇ ਮੌਸਮ ਦੇ ਪ੍ਰਤੀਨਿਧੀ ਸਫਦਰਜੰਗ ਨੇ ਬੁੱਧਵਾਰ ਸਵੇਰੇ 8.30 ਵਜੇ ਤੱਕ 24 ਘੰਟਿਆਂ ਵਿੱਚ 0.2 ਮਿਲੀਮੀਟਰ ਬਾਰਸ਼ ਦਰਜ ਕੀਤੀ। ਅਗਲੇ 9 ਘੰਟਿਆਂ ਦੌਰਾਨ 12.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਇਸ ਦੇ ਨਾਲ ਹੀ ਲੋਧੀ ਰੋਡ ਅਤੇ ਨਜਫਗੜ੍ਹ ਦੋਵਾਂ ਵਿੱਚ ਸਵੇਰੇ 8.30 ਵਜੇ ਤੱਕ 24 ਘੰਟਿਆਂ ਵਿੱਚ ਕੋਈ ਬਾਰਿਸ਼ ਨਹੀਂ ਦਰਜ ਕੀਤੀ ਗਈ ਪਰ ਅਗਲੇ 9 ਘੰਟਿਆਂ ਵਿੱਚ 20.6 ਮਿਲੀਮੀਟਰ ਅਤੇ 26 ਮਿਲੀਮੀਟਰ ਬਾਰਿਸ਼ ਹੋਈ। ਇਸ ਦੌਰਾਨ ਮਯੂਰ ਵਿਹਾਰ ਵਿੱਚ ਸਵੇਰੇ 8.30 ਵਜੇ ਤੋਂ ਸ਼ਾਮ 5.30 ਵਜੇ ਦਰਮਿਆਨ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ। IMD ਦੇ ਇੱਕ ਅਧਿਕਾਰੀ ਨੇ ਕਿਹਾ, "ਮੌਨਸੂਨ ਟ੍ਰਾਫ ਮੰਗਲਵਾਰ ਤੋਂ ਦਿੱਲੀ-ਐੱਨਸੀਆਰ ਦੇ ਨੇੜੇ ਹੈ, ਜਿਸ ਕਾਰਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੀਂਹ ਦੀ ਗਤੀਵਿਧੀ ਹਫ਼ਤੇ ਦੇ ਅੰਤ ਤੱਕ ਜਾਰੀ ਰਹੇਗੀ, ਅਗਲੇ ਦੋ ਦਿਨਾਂ ਵਿੱਚ ਹਲਕੀ ਬਾਰਿਸ਼ ਅਤੇ ਅਗਲੇ ਕੁਝ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।"
ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ
ਅਸਮਾਨ ਵਿਚ ਬੱਦਲ ਛਾਏ ਰਹਿਣ ਅਤੇ ਮੀਂਹ ਕਾਰਨ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਸੀ। ਬੁੱਧਵਾਰ ਨੂੰ ਦਿੱਲੀ 'ਚ ਘੱਟੋ-ਘੱਟ ਤਾਪਮਾਨ 26.4 ਡਿਗਰੀ ਸੈਲਸੀਅਸ ਸੀ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਬੁੱਧਵਾਰ ਦੇ ਦਿਨ ਦੀ ਬਾਰਿਸ਼ ਤੋਂ ਬਾਅਦ ਸ਼ਾਮ 5.30 ਵਜੇ ਤੱਕ ਕੁੱਲ ਮਹੀਨਾਵਾਰ ਬਾਰਿਸ਼ 126.7 ਮਿਲੀਮੀਟਰ ਰਹੀ। ਅਗਸਤ ਵਿੱਚ ਸਫਦਰਜੰਗ ਵਿੱਚ ਲੰਮੀ ਮਿਆਦ ਦੀ ਔਸਤ (LPA) ਬਾਰਿਸ਼ 233.mm ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸਰਕਾਰ ਨੇ ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ, ਕੱਲ ਤੱਕ ਲਾਗੂ ਰਹਿਣਗੀਆਂ ਪਾਬੰਦੀਆਂ
ਸਕਾਈਮੇਟ ਦੇ ਵਾਈਸ ਪ੍ਰੈਜ਼ੀਡੈਂਟ ਮਹੇਸ਼ ਪਲਾਵਤ ਨੇ ਕਿਹਾ ਕਿ ਮਾਨਸੂਨ ਟ੍ਰਾਫ ਕਾਰਨ ਕੁੱਲ ਮਹੀਨਾਵਾਰ ਬਾਰਿਸ਼ ਹੋਰ ਵਧਣ ਦੀ ਸੰਭਾਵਨਾ ਹੈ। ਉਹਨਾਂ ਨੇ ਕਿਹਾ, “ਸਾਨੂੰ ਭਾਰੀ ਮੀਂਹ ਦੀ ਉਮੀਦ ਨਹੀਂ ਹੈ ਪਰ ਹਲਕੀ ਬਾਰਿਸ਼ ਜਾਰੀ ਰਹਿਣੀ ਚਾਹੀਦੀ ਹੈ।” ਬਾਰੀਸ਼ ਦੇ ਕਾਰਨ ਦਿੱਲੀ ਦੀ ਹਵਾ ਵੀ ਕੰਟਰੋਲ ਵਿਚ ਰਹੀ, ਬੁੱਧਵਾਰ ਸ਼ਾਮ 4 ਵਜੇ 24 ਘੰਟੇ ਦੀ ਔਸਤ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 60 (ਤਸੱਲੀਬਖਸ਼) ਦਰਜ ਕੀਤਾ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ ਨੈਸ਼ਨਲ ਕਾਨਫਰੰਸ : ਫਾਰੂਕ ਅਬਦੁੱਲਾ
NEXT STORY