ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਿਆਨਕ ਲੂ (Heat Wave) ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਤੇ ਗੁਆਂਢੀ ਸੂਬਿਆਂ 'ਚ ਗਰਮੀ ਦਾ ਹਾਲ
ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ 'ਚ 26 ਅਤੇ 27 ਅਪ੍ਰੈਲ ਨੂੰ ਲੂ ਚੱਲਣ ਦੇ ਪੂਰੇ ਆਸਾਰ ਹਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ ਅਤੇ ਗੁਜਰਾਤ ਵਿੱਚ ਵੀ ਇਨ੍ਹਾਂ ਦੋ ਦਿਨਾਂ ਦੌਰਾਨ ਗਰਮੀ ਦਾ ਕਹਿਰ ਜਾਰੀ ਰਹੇਗਾ। ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ 26 ਅਪ੍ਰੈਲ ਨੂੰ 'ਗੰਭੀਰ ਲੂ' (Severe Heat Wave) ਦੀ ਸਥਿਤੀ ਬਣੀ ਰਹਿ ਸਕਦੀ ਹੈ।
ਫਰੀਦਕੋਟ 'ਚ ਤਾਪਮਾਨ 45.2 ਡਿਗਰੀ ਸੈਲਸੀਅਸ ਤੱਕ ਪਹੁੰਚਿਆ
ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਗਰਮੀ ਦਰਜ ਕੀਤੀ ਗਈ ਹੈ। ਪ੍ਰਾਪਤ ਅੰਕੜਿਆਂ ਅਨੁਸਾਰ, ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ, ਹਰਿਆਣਾ ਦੇ ਰੋਹਤਕ ਵਿੱਚ ਵੀ ਤਾਪਮਾਨ ਵਿੱਚ ਭਾਰੀ ਵਾਧਾ ਦੇਖਿਆ ਗਿਆ, ਜਿੱਥੇ ਵੱਧ ਤੋਂ ਵੱਧ ਪਾਰਾ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਗਰਮ ਰਾਤਾਂ ਦੀ ਚਿਤਾਵਨੀ
ਸਿਰਫ਼ ਦਿਨ ਹੀ ਨਹੀਂ, ਸਗੋਂ ਰਾਤ ਦੇ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਮੱਧ ਪ੍ਰਦੇਸ਼ 'ਚ 26 ਅਤੇ 27 ਅਪ੍ਰੈਲ ਨੂੰ 'ਗਰਮ ਰਾਤ' (Warm Night) ਵਰਗੀਆਂ ਸਥਿਤੀਆਂ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
ਗਰਮੀ ਦੇ ਇਸ ਕਹਿਰ ਦੇ ਵਿਚਕਾਰ ਰਾਹਤ ਦੀ ਖਬਰ ਇਹ ਹੈ ਕਿ 28 ਅਪ੍ਰੈਲ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਹੋ ਸਕਦਾ ਹੈ। ਉੱਤਰ-ਪੱਛਮੀ ਭਾਰਤ ਵਿੱਚ 29 ਅਤੇ 30 ਅਪ੍ਰੈਲ ਨੂੰ ਤਾਪਮਾਨ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ 27 ਅਪ੍ਰੈਲ ਤੋਂ 2 ਮਈ ਦਰਮਿਆਨ ਗਰਜ-ਚਮਕ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ, ਜੋ ਲੋਕਾਂ ਨੂੰ ਚਲ ਰਹੀ ਭਿਆਨਕ ਗਰਮੀ ਤੋਂ ਨਿਜਾਤ ਦਿਵਾ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਦੀ 'ਚ ਜਾ ਡਿੱਗੀ ਬੇਕਾਬੂ ਕਾਰ, ਇਕ ਵਿਅਕਤੀ ਦੀ ਮੌਤ; ਕਈ ਹੋਰਾਂ ਦੇ ਡੁੱਬਣ ਦਾ ਖ਼ਦਸ਼ਾ
NEXT STORY