ਨਵੀਂ ਦਿੱਲੀ- ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਸਮੇਤ ਦੇਸ਼ ਦੇ 8 ਸੂਬੇ ਲੂ ਦੀ ਲਪੇਟ ਵਿਚ ਹਨ, ਜਿੱਥੇ ਤਾਪਮਾਨ 40 ਤੋਂ 44 ਡਿਗਰੀ ਸੈਲਸੀਅਸ ਦਰਮਿਆਨ ਬਣਿਆ ਹੋਇਆ ਹੈ। ਭਾਰਤੀ ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ 6 ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਆਦਿ ਸੂਬਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਸਕਦਾ ਹੈ।
ਇਹ ਵੀ ਪੜ੍ਹੋ- ਮੁਸਲਿਮ ਔਰਤਾਂ ਨੂੰ ਈਦ ਦਾ ਤੋਹਫ਼ਾ, ਮਿਲੇਗੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ
IMD ਵਲੋਂ ਜਾਰੀ ਪੂਰਵ ਅਨੁਮਾਨ ਮੁਤਾਬਕ ਕੁਝ ਥਾਵਾਂ 'ਤੇ ਹਨ੍ਹੇਰੀ ਆ ਸਕਦੀ ਹੈ ਅਤੇ 30 ਤੋਂ 50 ਕਿਲੋਮੀਟਰ ਪ੍ਰਤੀਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। IMD ਮੁਤਾਬਕ 8 ਤੋਂ 13 ਅਪ੍ਰੈਲ ਤੱਕ ਉੱਤਰਾਖੰਡ ਵਿਚ ਮੀਂਹ ਪੈਣ ਦਾ ਅਨੁਮਾਨ ਹੈ। ਉੱਥੇ ਹੀ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ 10 ਤੋਂ 13 ਅਪ੍ਰੈਲ ਤੱਕ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿਚ 13 ਅਪ੍ਰੈਲ ਨੂੰ ਮੀਂਹ ਨਾਲ ਹਨ੍ਹੇਰੀ ਚੱਲਣ ਦਾ ਅਨੁਮਾਨ ਵੀ ਹੈ।
ਇਹ ਵੀ ਪੜ੍ਹੋ- ਬੈਂਕ ਬੈਲੇਂਸ ਜ਼ੀਰੋ; ਚੰਦਾ ਮੰਗ ਕੇ ਚੋਣ ਲੜ ਰਹੇ ਨੇਤਾਜੀ, ਲੋਕ ਆਖਦੇ ਨੇ ‘ਮਿਸਟਰ ਡੋਨੇਸ਼ਨ’
IMD ਮੁਤਾਬਕ ਅਗਲੇ 5 ਦਿਨ ਦੇ ਪੂਰਵ ਅਨੁਮਾਨ ਮੁਤਾਬਕ ਉੱਤਰੀ ਤਾਮਿਲਨਾਡੂ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਕਰਨਾਟਕ ਵਿਚ ਫਿਲਹਾਲ ਭਿਆਨਕ ਗਰਮੀ ਦਾ ਕਹਿਰ ਜਾਰੀ ਰਹੇਗਾ। ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ, ਓਡੀਸ਼ਾ, ਝਾਰਖੰਡ, ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਤੋਂ ਇਲਾਵਾ ਮਹਾਰਾਸ਼ਟਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੋਂ 44 ਡਿਗਰੀ ਸੈਲਸੀਅਸ ਦਰਮਿਆਨ ਦਰਜ ਕੀਤਾ ਗਿਆ। ਆਂਧਰਾ ਪ੍ਰਦੇਸ਼ ਦੇ ਨੰਦਯਾਲ ਵਿਚ ਸਭ ਤੋਂ ਜ਼ਿਆਦਾ 44.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ 'ਚ 9000 ਅਹੁਦਿਆਂ 'ਤੇ ਨਿਕਲੀ ਭਰਤੀ; ਆਖ਼ਰੀ ਮੌਕਾ, ਜਲਦ ਕਰੋ ਅਪਲਾਈ
NEXT STORY