ਨੈਸ਼ਨਲ ਡੈਸਕ- ਦੇਸ਼ ਭਰ ਵਿਚ ਇਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਪੱਛਮੀ ਗੜਬੜੀ ਅਤੇ ਚੱਕਰਵਾਤੀ ਗਤੀਵਿਧੀਆਂ ਦੇ ਚੱਲਦੇ ਕਈ ਸੂਬਿਆਂ 'ਚ ਮੋਹਲੇਧਾਰ ਮੀਂਹ, ਹਨ੍ਹੇਰੀ-ਤੂਫ਼ਾਨ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ-NCR ਸਮੇਤ ਉੱਤਰੀ-ਪੱਛਮੀ ਭਾਰਤ ਵਿਚ ਬੱਦਲ ਛਾਏ ਰਹਿਣਗੇ, ਜਦਕਿ ਦੱਖਣੀ ਅਤੇ ਪੱਛਮੀ ਭਾਰਤ 'ਚ ਗਰਮੀ ਅਤੇ ਲੂ ਦਾ ਕਹਿਰ ਵੇਖਣ ਨੂੰ ਮਿਲਿਆ। ਭਾਰਤੀ ਮੌਸਮ ਵਿਭਾਗ (IMD) ਨੇ ਤੇਜ਼ ਹਵਾਵਾਂ, ਗੜੇਮਾਰੀ ਅਤੇ ਤਾਪਮਾਨ ਵਿਚ ਉਤਾਰ-ਚੜ੍ਹਾਅ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ ਕੀਤਾ ਹੈ।
ਪਹਾੜਾਂ 'ਚ ਭਾਰੀ ਬਰਫਬਾਰੀ ਅਤੇ ਮੀਂਹ ਦਾ ਅਲਰਟ
ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 25-28 ਫਰਵਰੀ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਅਤੇ ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਅਤੇ ਮੀਂਹ ਪਵੇਗਾ।
ਰਾਜਸਥਾਨ ਅਤੇ ਪਾਕਿਸਤਾਨ ਦੇ ਨਾਲ ਲੱਗਦੇ ਖੇਤਰਾਂ 'ਚ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ ਤੇਜ਼ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
26 ਤੋਂ 28 ਫਰਵਰੀ ਤੱਕ ਉੱਤਰਾਖੰਡ 'ਚ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ।
ਮੈਦਾਨੀ ਇਲਾਕਿਆਂ 'ਚ ਤੂਫ਼ਾਨ, ਗੜੇਮਾਰੀ ਅਤੇ ਮੀਂਹ
ਪੰਜਾਬ, ਹਰਿਆਣਾ, ਪੱਛਮੀ ਰਾਜਸਥਾਨ 'ਚ 25 ਫਰਵਰੀ ਤੋਂ 1 ਮਾਰਚ ਤੱਕ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ।
27-28 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ 'ਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਗੜੇਮਾਰੀ ਦੀ ਸੰਭਾਵਨਾ ਹੈ।
ਪੱਛਮੀ ਉੱਤਰ ਪ੍ਰਦੇਸ਼ 'ਚ 28 ਫਰਵਰੀ ਤੋਂ 1 ਮਾਰਚ ਤੱਕ ਅਤੇ ਪੂਰਬੀ ਰਾਜਸਥਾਨ 'ਚ 27 ਫਰਵਰੀ ਤੋਂ 1 ਮਾਰਚ ਤੱਕ ਮੀਂਹ ਅਤੇ ਗਰਜ ਨਾਲ ਮੀਂਹ ਪਵੇਗਾ।
ਦਿੱਲੀ-NCR 'ਚ 26-28 ਫਰਵਰੀ ਤੱਕ ਮੀਂਹ ਅਤੇ ਗਰਜ ਨਾਲ ਬੱਦਲ ਛਾਏ ਰਹਿਣਗੇ।
ਚੱਕਰਵਾਤੀ ਹਲ-ਚਲ ਕਾਰਨ ਇਨ੍ਹਾਂ ਸੂਬਿਆਂ 'ਚ ਅਸਰ
ਉੱਤਰ-ਪੂਰਬੀ ਭਾਰਤ: ਅਸਾਮ, ਅਰੁਣਾਚਲ ਪ੍ਰਦੇਸ਼, ਸਿੱਕਮ 'ਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਅੰਡੇਮਾਨ-ਨਿਕੋਬਾਰ: 25-26 ਫਰਵਰੀ ਨੂੰ ਭਾਰੀ ਮੀਂਹ।
ਦੱਖਣੀ ਭਾਰਤ: ਤਾਮਿਲਨਾਡੂ, ਪੁਡੂਚੇਰੀ, ਕੇਰਲ 27 ਫਰਵਰੀ-1 ਮਾਰਚ ਤੱਕ ਭਾਰੀ ਮੀਂਹ ਪਵੇਗਾ।
ਮੁੰਬਈ, ਕਰਨਾਟਕ ਅਤੇ ਗੋਆ 'ਚ ਹੀਟ ਵੇਵ ਅਲਰਟ, ਜਿੱਥੇ ਤਾਪਮਾਨ 37-40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਭਲਕੇ ਛੁੱਟੀ ਦਾ ਐਲਾਨ
NEXT STORY