ਹੈਦਰਾਬਾਦ (UNI) : ਮੌਸਮ ਵਿਗਿਆਨ ਕੇਂਦਰ ਨੇ ਬੁੱਧਵਾਰ ਨੂੰ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਤੇਲੰਗਾਨਾ ਵਿੱਚ ਵੱਖ-ਵੱਖ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇੱਥੇ ਇੱਕ ਰੋਜ਼ਾਨਾ ਮੌਸਮ ਰਿਪੋਰਟ 'ਚ ਕਿਹਾ ਗਿਆ ਹੈ ਕਿ ਅਗਲੇ ਸੱਤ ਦਿਨਾਂ ਦੌਰਾਨ ਰਾਜ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਤੇਲੰਗਾਨਾ ਵਿੱਚ ਦੱਖਣ-ਪੱਛਮੀ ਮਾਨਸੂਨ ਕਮਜ਼ੋਰ ਰਿਹਾ ਹੈ। ਰਿਪੋਰਟ 'ਚ ਅੱਗੇ ਕਿਹਾ ਗਿਆ ਹੈ ਕਿ ਪਿਛਲੇ 34 ਘੰਟਿਆਂ ਦੌਰਾਨ ਰਾਜ 'ਚ ਇੱਕ ਜਾਂ ਦੋ ਥਾਵਾਂ 'ਤੇ ਮੀਂਹ ਪਿਆ ਹੈ।
ਦੱਸ ਦਈਏ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਜਿਵੇਂ-ਜਿਵੇਂ ਮਾਨਸੂਨ ਅੱਗੇ ਵਧਦਾ ਜਾ ਰਿਹਾ ਹੈ, ਮੀਂਹ ਦਾ ਦਾਇਰਾ ਵੀ ਵਧਦਾ ਜਾ ਰਿਹਾ ਹੈ। ਦੱਖਣੀ ਭਾਰਤ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਉੱਥੇ ਹੀ ਮਾਨਸੂਨ ਤੋਂ ਪਹਿਲਾਂ ਦੀਆਂ ਬਾਰਿਸ਼ਾਂ ਨੇ ਦਿੱਲੀ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ। ਰਾਜਧਾਨੀ ਦਿੱਲੀ ਵਿੱਚ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਅੱਜ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ।
ਕਿਥੇ ਪੁੱਜਾ ਮਾਨਸੂਨ
ਦੱਖਣ-ਪੱਛਮੀ ਮਾਨਸੂਨ ਹੁਣ ਤੱਕ ਬਿਹਾਰ, ਝਾਰਖੰਡ, ਮੱਧ ਪ੍ਰਦੇਸ਼ ਅਤੇ ਓਡੀਸ਼ਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹੁੰਚ ਚੁੱਕਾ ਹੈ। ਮੌਸਮ ਵਿਭਾਗ ਦੇ ਅਨੁਸਾਰ ਇਹ ਮਾਨਸੂਨ ਆਉਣ ਵਾਲੇ ਦੋ ਦਿਨਾਂ ਵਿੱਚ ਗੁਜਰਾਤ, ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰੀ ਅਰਬ ਸਾਗਰ ਤੱਕ ਹੋਰ ਫੈਲ ਸਕਦਾ ਹੈ।
ਇਸ ਦੌਰਾਨ ਮਾਨਸੂਨ ਦੇ ਪ੍ਰਭਾਵ ਕਾਰਨ, ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਓਡੀਸ਼ਾ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਖੇਤਰਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਕਿੱਥੇ-ਕਿੱਥੇ ਮੀਂਹ ਪਵੇਗਾ?
ਉੱਤਰ ਪ੍ਰਦੇਸ਼: ਦਰਮਿਆਨੀ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ, ਕੁਝ ਥਾਵਾਂ 'ਤੇ ਗਰਜ ਦੇ ਨਾਲ-ਨਾਲ ਮੀਂਹ ਪਵੇਗਾ।
ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ, ਰਾਜਸਥਾਨ: ਹਲਕੀ ਤੋਂ ਦਰਮਿਆਨੀ ਮੀਂਹ ਪਵੇਗਾ।
ਵਿਦਰਭ, ਮਰਾਠਵਾੜਾ, ਤੇਲੰਗਾਨਾ: ਹਲਕਾ ਮੀਂਹ ਪਵੇਗਾ।।
ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਦੱਖਣੀ ਅੰਦਰੂਨੀ ਕਰਨਾਟਕ: ਗਰਜ ਦੇ ਨਾਲ-ਨਾਲ ਮੀਂਹ ਪਵੇਗਾ।
ਕੋਂਕਣ, ਗੋਆ, ਕੇਰਲ, ਅੰਡੇਮਾਨ-ਨਿਕੋਬਾਰ ਅਤੇ ਲਕਸ਼ਦੀਪ: ਲਗਾਤਾਰ ਮੀਂਹ ਪੈਣ ਦੀ ਸਥਿਤੀ।
ਦੱਖਣੀ ਗੁਜਰਾਤ: ਅਗਲੇ 24 ਘੰਟਿਆਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਆਹ ਰੱਦ ਕਰਨ ਦੀ ਮੰਗ ਕਰਨ ਵਾਲੀ ਕੁੜੀ ਦੀ ਸੁਰੱਖਿਆ ਯਕੀਨੀ ਕਰੇ ਬਿਹਾਰ ਤੇ ਦਿੱਲੀ ਪੁਲਸ : SC
NEXT STORY