ਨੈਸ਼ਨਲ ਡੈਸਕ- ਉੱਤਰੀ ਭਾਰਤ 'ਚ ਜਿੱਥੇ ਗਰਮੀ ਨੇ ਕਹਿਰ ਵਰ੍ਹਾਇਆ ਹੋਇਆ ਹੈ, ਉੱਥੇ ਹੀ ਮਹਾਰਾਸ਼ਟਰ ਵਿੱਚ ਮੌਨਸੂਨ ਦੇ ਸੁਸਤ ਰਹਿਣ ਤੋਂ ਬਾਅਦ, 13 ਜੂਨ ਨੂੰ ਮੁੜ ਸਰਗਰਮ ਹੋਣ ਦੀ ਉਮੀਦ ਹੈ, ਜਿਸ ਕਾਰਨ ਸੂਬੇ ਦੇ ਹੋਰ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦੇ ਹੋਏ 13 ਜੂਨ ਨੂੰ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਮੁੰਬਈ ਅਤੇ ਮਹਾਰਾਸ਼ਟਰ ਦੇ ਹੋਰ ਹਿੱਸਿਆਂ ਸਮੇਤ ਸ਼ਹਿਰ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਵਿਆਪਕ ਬਾਰਿਸ਼ ਹੋਣ ਦਾ ਅਨੁਮਾਨ ਜਤਾਇਆ ਗਿਆ ਹੈ।
ਇਹ ਵੀ ਪੜ੍ਹੋ- ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
ਵਿਭਾਗ ਅਨੁਸਾਰ ਉੱਤਰੀ ਤਾਮਿਲਨਾਡੂ ਤੋਂ ਕਰਨਾਟਕ ਦੇ ਅੰਦਰੂਨੀ ਹਿੱਸਿਆਂ ਤੋਂ ਦੱਖਣੀ ਮਹਾਰਾਸ਼ਟਰ ਤੱਟ ਤੱਕ ਫੈਲਿਆ ਇੱਕ ਟ੍ਰਫ ਮਜ਼ਬੂਤ ਹੋ ਰਿਹਾ ਹੈ। ਇਸ ਪ੍ਰਣਾਲੀ ਦੇ ਕਾਰਨ ਪ੍ਰਾਇਦੀਪ ਖੇਤਰ ਵਿੱਚ ਨਮੀ ਆਉਣ ਅਤੇ ਮੀਂਹ ਪੈਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਵਿਭਾਗ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤੇ ਹਨ।
ਵਿਭਾਗ ਨੇ ਸਿੰਧੂਦੁਰਗ, ਕੋਲਹਾਪੁਰ ਅਤੇ ਕੋਲਹਾਪੁਰ ਘਾਟ ਦੇ ਪਹਾੜੀ ਖੇਤਰਾਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਇੱਕ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਠਾਣੇ, ਰਾਏਗੜ੍ਹ ਅਤੇ ਪੁਣੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਸੁਚੇਤ ਰਹਿਣ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਗਰਮੀ ਦੀ ਲਹਿਰ ਅਤੇ ਗਰਮ ਰਾਤਾਂ ਦਾ ਪ੍ਰਭਾਵ ਖਾਸ ਕਰਕੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਵਧੇਰੇ ਦੇਖਿਆ ਜਾ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ 14 ਜੂਨ ਤੋਂ ਪੰਜਾਬ ਵਿੱਚ ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਜਦੋਂ ਕਿ 13 ਜੂਨ ਤੱਕ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਚੇਤਾਵਨੀ ਹੈ, 14 ਜੂਨ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੇ ਸੰਕੇਤ ਹਨ।
ਇਹ ਵੀ ਪੜ੍ਹੋ- ਮੰਤਰੀ ਸਾਬ੍ਹ ਨੂੰ ਰਿਸ਼ਵਤ ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਆਸਾਨ ਨਹੀਂ Love Marriage, ਬਦਲੇ ਕਾਨੂੰਨ... ਕੋਰਟ ਮੈਰਿਜ ਤੋਂ ਪਹਿਲਾਂ ਕਰਨਾ ਪਵੇਗਾ ਇਹ ਜ਼ਰੂਰੀ ਕੰਮ
NEXT STORY