ਤਿਰੂਵਨੰਤਪੁਰਮ- ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮੋਹਲੇਧਾਰ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਲਗਾਤਾਰ ਮੀਂਹ ਪੈਣ ਕਾਰਨ ਲੋਕਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਰਮਿਆਨ ਭਾਰਤ ਦੇ ਮੌਸਮ ਵਿਭਾਗ (IMD) ਨੇ ਕੇਰਲ ਦੇ ਜ਼ਿਆਦਾਤਰ ਹਿੱਸਿਆਂ 'ਚ ਗਰਜ਼-ਤੂਫਾਨ ਦੇ ਨਾਲ ਮੋਹਲੇਧਾਰ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੀਂਹ 13 ਸਤੰਬਰ ਤੱਕ ਜਾਰੀ ਰਹੇਗਾ। ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਕਾਸਰਗੋਡ, ਕੰਨੂਰ, ਕੋਝੀਕੋਡ, ਮਲਪੁਰਮ, ਤ੍ਰਿਸ਼ੂਰ ਅਤੇ ਏਰਨਾਕੁਲਮ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ 6 ਜ਼ਿਲ੍ਹਿਆਂ 'ਚ 64.5 ਮਿਲੀਮੀਟਰ ਤੋਂ 115.5 ਮਿਲੀਮੀਟਰ ਤੱਕ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਆਉਣ ਵਾਲੇ 4 ਦਿਨਾਂ 'ਚ ਪਵੇਗਾ ਮੀਂਹ, IMD ਦਾ ਅਲਰਟ
IMD ਨੇ ਲੋਕਾਂ ਨੂੰ ਇਸ ਸਮੇਂ ਦੌਰਾਨ ਜ਼ਮੀਨ ਖਿਸਕਣ ਅਤੇ ਪਾਣੀ ਭਰਨ ਵਾਲੇ ਖੇਤਰਾਂ ਦਾ ਦੌਰਾ ਕਰਨ ਤੋਂ ਬਚਣ ਦੀ ਚਿਤਾਵਨੀ ਵੀ ਦਿੱਤੀ ਹੈ। ਕਮਜ਼ੋਰ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਸੂਬਾ ਆਫ਼ਤ ਪ੍ਰਬੰਧਨ ਅਥਾਰਟੀ ਨੇ ਵੀ ਮੌਸਮ ਵਿਭਾਗ ਵਲੋਂ ਕੀਤੀ ਗਈ ਮੀਂਹ ਦੀ ਭਵਿੱਖਬਾਣੀ 'ਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਹੈ।ਮੀਂਹ ਕਾਰਨ ਖਰਾਬ ਦਿੱਖ, ਪਾਣੀ ਭਰਨ ਅਤੇ ਰੁੱਖਾਂ ਦੇ ਉੱਖੜ ਜਾਣ ਕਾਰਨ ਆਵਾਜਾਈ ਤੇ ਬਿਜਲੀ ਵਿਚ ਅਸਥਾਈ ਵਿਘਨ, ਫਸਲਾਂ ਨੂੰ ਨੁਕਸਾਨ ਅਤੇ ਅਚਾਨਕ ਹੜ੍ਹ ਆ ਸਕਦਾ ਹੈ।
ਇਹ ਵੀ ਪੜ੍ਹੋੋ- ਹੁਣ ਪਰਿਵਾਰ ਦੀ ਸਿਰਫ਼ ਇਕ ਹੀ ਔਰਤ ਨੂੰ ਮਿਲਣਗੇ 1500 ਰੁਪਏ
ਮੌਸਮ ਵਿਭਾਗ ਨੇ 11 ਸਤੰਬਰ ਤੱਕ ਕੇਰਲ ਵਿਚ 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਦੀ ਰਫ਼ਤਾਰ 45-55 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੇ ਨਾਲ ਤੂਫ਼ਾਨ ਵਾਲੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਮਛੇਰਿਆਂ ਨੂੰ ਇਸ ਸਮੇਂ ਦੌਰਾਨ ਕੇਰਲ, ਕਰਨਾਟਕ ਅਤੇ ਲਕਸ਼ਦੀਪ ਤੱਟਾਂ ਵਿਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। IMD ਨੇ ਸੋਮਵਾਰ ਨੂੰ ਅਲਾਪੁਝਾ, ਏਰਨਾਕੁਲਮ, ਤ੍ਰਿਸ਼ੂਰ, ਮਲਪੁਰਮ, ਕੋਜ਼ੀਕੋਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਦਾ ਐਲਾਨ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਇਸ ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਤੇ ਪੁੱਤਰ ਤੇਜਸਵੀ ਨੂੰ ਮਿਲੀ ਰਾਹਤ
NEXT STORY