ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਇਲਾਕਿਆਂ 'ਚ ਅਗਲੇ 24-48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਕੁਝ ਇਲਾਕਿਆਂ 'ਚ ਹੜ੍ਹ ਆ ਸਕਦੇ ਹਨ। ਗੁਜਰਾਤ, ਮਹਾਰਾਸ਼ਟਰ ਅਤੇ ਰਾਜਸਥਾਨ ਦੇ ਦੱਖਣੀ ਹਿੱਸਿਆਂ ਲਈ ਇੱਕ "ਔਰੇਂਜ ਅਲਰਟ" ਜਾਰੀ ਕੀਤਾ ਗਿਆ ਹੈ, ਜੋ ਇਹਨਾਂ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ - ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ
ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਦੱਖਣ-ਪੱਛਮੀ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਇਨ੍ਹਾਂ ਰਾਜਾਂ ਵਿੱਚ ਕੁਝ ਥਾਵਾਂ 'ਤੇ ਗਰਜ, ਬਿਜਲੀ ਅਤੇ ਗੜੇਮਾਰੀ ਵੀ ਹੋ ਸਕਦੀ ਹੈ। ਇਸ ਦੌਰਾਨ ਅਗਲੇ 24 ਘੰਟਿਆਂ ਵਿਚ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ ਅਤੇ ਵਿਦਰਭ ਖੇਤਰ ਵਿੱਚ 27 ਅਤੇ 28 ਅਗਸਤ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 25 ਅਗਸਤ ਨੂੰ ਗੁਜਰਾਤ, ਮਹਾਰਾਸ਼ਟਰ, ਗੋਆ, ਮੱਧ ਪ੍ਰਦੇਸ਼, ਰਾਜਸਥਾਨ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ ਬਹੁਤ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉੜੀਸਾ, ਪੱਛਮੀ ਬੰਗਾਲ ਅਤੇ ਕਰਨਾਟਕ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ - 500-500 ਰੁਪਏ ਦੇ ਨੋਟਾਂ ਦੇ ਬੰਡਲ 'ਤੇ ਸੌਂਦਾ ਸੀ ਇੰਸਪੈਕਟਰ, ਛਾਪਾ ਪੈਣ 'ਤੇ ਕੰਧ ਟੱਪ ਭਜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਨੇ J&K ਲਈ ਜਾਰੀ ਕੀਤੀ ਨਵੀਂ ਲਿਸਟ, ਪਹਿਲੇ ਪੜਾਅ ਦੇ 15 ਉਮੀਦਵਾਰਾਂ ਦਾ ਐਲਾਨ
NEXT STORY