ਨਵੀਂ ਦਿੱਲੀ (ਏਜੰਸੀ)- ਅਸਾਮ ਵਿਚ ਭਾਰਤ-ਭੂਟਾਨ ਸਰਹੱਦ 'ਤੇ ਤੀਜੇ ਦੇਸ਼ ਦੇ ਨਾਗਰਿਕਾਂ ਦੇ ਦਾਖਲੇ ਅਤੇ ਨਿਕਾਸ ਲਈ ਇਕ ਇਮੀਗ੍ਰੇਸ਼ਨ ਚੈੱਕ ਪੋਸਟ ਦਾ ਉਦਘਾਟਨ ਵੀਰਵਾਰ ਨੂੰ ਭੂਟਾਨ ਦੇ ਪ੍ਰਧਾਨ ਮੰਤਰੀ ਲਿਓਨਚੇਨ ਦਾਸ਼ੋ ਸ਼ੇਰਿੰਗ ਤੋਬਗੇ ਦੀ ਮੌਜੂਦਗੀ ਵਿਚ ਕੀਤਾ ਗਿਆ। ਵਿਦੇਸ਼ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਸਮਾਗਮ ਵਿੱਚ ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਤੋਬਗੇ ਨੇ ਦਰੰਗਾ ਵਿਖੇ ਇਮੀਗ੍ਰੇਸ਼ਨ ਚੈੱਕ ਪੋਸਟ ਦੇ ਸੰਚਾਲਨ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਨਾਲ ਪੂਰਬੀ ਭੂਟਾਨ ਵਿੱਚ ਸੈਰ-ਸਪਾਟਾ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।
ਇਹ ਵੀ ਪੜ੍ਹੋ: ਭਾਰਤ ਨੇ ਬੰਗਲਾਦੇਸ਼ ਨੂੰ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕਣ ਦੀ ਕੀਤੀ ਅਪੀਲ
ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਉਨ੍ਹਾਂ ਨੇ ਖੇਤਰ ਵਿੱਚ ਬਿਹਤਰ ਸੰਪਰਕ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਵਿਦੇਸ਼ ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਵੰਬਰ 2023 ਵਿੱਚ ਭੂਟਾਨ ਦੇ ਰਾਜੇ ਦੀ ਭਾਰਤ ਫੇਰੀ ਦੌਰਾਨ, “ਦੋਵਾਂ ਪੱਖਾਂ ਨੇ ਤੀਜੇ ਦੇਸ਼ ਦੇ ਨਾਗਰਿਕਾਂ ਦੇ ਜ਼ਮੀਨੀ ਦਾਖਲੇ ਅਤੇ ਨਿਕਾਸ ਨੂੰ ਸੁਵਿਧਾਜਨਕ ਬਣਾਉਣ ਸਈ ਭੂਟਾਨ ਅਤੇ ਭਾਰਤ ਦਰਮਿਆਨ ਦਰੰਗਾ (ਅਸਾਮ)/ਸਮਦਰੂਪ ਜੋਂਗਖਾਰ (ਭੂਟਾਨ) ਨੂੰ ਇਮੀਗ੍ਰੇਸ਼ਨ ਚੈੱਕ ਪੋਸਟ ਵਜੋਂ ਮਨੋਨੀਤ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ।
ਇਹ ਵੀ ਪੜ੍ਹੋ: ਪਾਕਿਸਤਾਨ: ਅੱਤਵਾਦੀ ਹਮਲਿਆਂ 'ਚ 2 ਬੱਚਿਆਂ ਅਤੇ 4 ਪੁਲਸ ਮੁਲਾਜ਼ਮਾਂ ਦੀ ਮੌਤ
ਉਦਘਾਟਨ ਦੌਰਾਨ, ਅਸਾਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਨੇ ਭੂਟਾਨ ਅਤੇ ਭਾਰਤ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਦੋਸਤਾਨਾ ਸਬੰਧਾਂ ਅਤੇ ਸਰਹੱਦ ਪਾਰ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਲੋਕਾਂ ਵਿਚਾਲੇ ਸੰਪਰਕ ਨੂੰ ਵਧਾਉਣ ਲਈ ਹਾਲ ਹੀ ਦੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭੂਟਾਨ ਸਰਕਾਰ ਦੀਆਂ ਤਰਜੀਹਾਂ ਦੇ ਆਧਾਰ 'ਤੇ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਲਈ ਭਾਰਤ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਦਘਾਟਨੀ ਸਮਾਰੋਹ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਬੰਦੀ ਸੰਜੇ ਕੁਮਾਰ, ਵਿਦੇਸ਼ ਰਾਜ ਮੰਤਰੀ ਪਵਿੱਤਰਾ ਮਾਰਗਰੀਟਾ, ਭੂਟਾਨ ਦੇ ਵਿਰੋਧੀ ਧਿਰ ਦੇ ਨੇਤਾ ਦਾਸ਼ੋ ਪੇਮਾ ਚਵਾਂਗ, ਭਾਰਤ ਅਤੇ ਭੂਟਾਨ ਦੇ ਚੁਣੇ ਹੋਏ ਨੁਮਾਇੰਦੇ ਅਤੇ ਦੋਵਾਂ ਦੇਸ਼ਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਭਾਰਤ-ਅਮਰੀਕਾ ਸਬੰਧਾਂ ਨੂੰ ਦੋਵਾਂ ਪਾਰਟੀਆਂ ਦਾ ਸਮਰਥਨ: ਡੈਮੋਕ੍ਰੇਟਿਕ MP ਕ੍ਰਿਸ਼ਨਮੂਰਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਨੇ ਬੰਗਲਾਦੇਸ਼ ਨੂੰ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕਣ ਦੀ ਕੀਤੀ ਅਪੀਲ
NEXT STORY