ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਟਰਾਂਸਪੋਰਟ ਕਮਿਸ਼ਨਰ ਵਿਸ਼ੇਸ਼ ਪਾਲ ਮਹਾਜਨ ਨੇ ਕਿਹਾ ਕਿ ਟਰਾਂਸਪੋਰਟ ਸਬਸਿਡੀ ਸਕੀਮ, ਜੋ ਕਿ 15 ਸਾਲ ਤੋਂ ਪੁਰਾਣੇ ਵਾਹਨਾਂ ਨੂੰ ਪੜਾਅਵਾਰ ਬਾਹਰ ਕੱਢਣ ਦੀ ਇੱਕ ਵਿਆਪਕ ਯੋਜਨਾ ਦਾ ਹਿੱਸਾ ਹੈ, ਨੂੰ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ।
ਸ਼੍ਰੀਨਗਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਾਜਨ ਨੇ ਕਿਹਾ ਕਿ ਇਸ ਸ਼੍ਰੇਣੀ ਦੀਆਂ ਬੱਸਾਂ, ਮੈਟਾਡੋਰ ਅਤੇ ਮਿੰਨੀ ਬੱਸਾਂ ਆਪਣੇ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਕੇ ਅਤੇ ਸਕ੍ਰੈਪਿੰਗ ਪ੍ਰਕਿਰਿਆ ਦਾ ਸਬੂਤ ਦੇ ਕੇ ਸਬਸਿਡੀ ਲਈ ਅਰਜ਼ੀ ਦੇ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਲਈ ਇੱਕ ਐਡ ਵੀ ਕੀਤੀ ਹੈ। ਆਰ.ਟੀ.ਓ. ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਕੋਲ ਲਗਭਗ 35 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਯੋਜਨਾ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਕਿਰਾਏਦਾਰ ਨੇ ਖ਼ਾਲੀ ਕੀਤਾ ਮਕਾਨ, ਮਾਲਕ ਨੇ 6 ਮਹੀਨੇ ਬਾਅਦ ਕਮਰਾ ਖੋਲ੍ਹਿਆ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ
ਮਹਾਜਨ ਨੇ ਕਿਹਾ ਕਿ ਜੰਮੂ ਤੋਂ ਲਗਭਗ 100 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਖੇਤਰ ਵਿੱਚ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਚੱਲ ਰਹੇ ਯਤਨਾਂ 'ਤੇ ਚਰਚਾ ਕੀਤੀ। ਕਮਿਸ਼ਨਰ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਡਰਾਈਵਿੰਗ ਵਾਤਾਵਰਣ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਡਰਾਈਵਰਾਂ ਨੂੰ ਸੀਟ ਬੈਲਟ ਅਤੇ ਹੈਲਮੇਟ ਪਹਿਨਣ ਦੀ ਅਪੀਲ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਤਹਿਤ ਲਾਇਸੈਂਸ ਵੀ ਰੱਦ ਕੀਤੇ ਜਾ ਸਕਦੇ ਹਨ ਅਤੇ ਵਾਹਨ ਵੀ ਜ਼ਬਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕਾਰਨ ਕਿਸੇ ਦੀ ਜਾਨ ਨੂੰ ਖ਼ਤਰਾ ਹੈ ਤਾਂ ਇਹ ਉਨ੍ਹਾਂ ਦਾ ਫਰਜ਼ ਹੈ ਕਿ ਉਹ ਤੁਹਾਡੇ ਵਿਰੁੱਧ ਕਾਰਵਾਈ ਕਰੇ। ਮਹਾਜਨ ਨੇ ਖ਼ਤਰਨਾਕ ਸਟੰਟ ਕਰਨ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਚੇਤਾਵਨੀ ਵੀ ਦਿੱਤੀ।
ਇਹ ਵੀ ਪੜ੍ਹੋ- ਮਹਿਲਾ ਸਾਂਸਦ ਨੇ Swiggy ਤੋਂ ਵਾਪਸ ਮੰਗੇ 1220 ਰੁਪਏ, ਜਾਣੋ ਪੂਰਾ ਮਾਮਲਾ
ਆਸਥਾ! ਪੰਜਾਬ ਦੇ ਸ਼ਰਧਾਲੂ ਨੇ ਮਾਤਾ ਚਿੰਤਪੁਰਨੀ ਮੰਦਰ 'ਚ ਦਾਨ ਕੀਤੀ ਗੱਡੀ
NEXT STORY