ਨੈਸ਼ਨਲ ਡੈਸਕ- ਸ਼ਰਾਬ ਪੀਣ ਦੇ ਸ਼ੌਕੀਨ ਲੋਕਾਂ ਲਈ ਇਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੰਮੂ-ਕਸ਼ਮੀਰ 'ਚ ਇਕ ਅਪ੍ਰੈਲ ਤੋਂ ਨਵੀਂ ਆਬਕਾਰੀ ਨੀਤੀ ਲਾਗੂ ਹੋਣ ਜਾ ਰਹੀ ਹੈ। ਇਸ ਨੀਤੀ ਦੇ ਲਾਗੂ ਹੁੰਦਿਆਂ ਹੀ ਸ਼ਰਾਬ ਤੇ ਬੀਅਰ ਦੀਆਂ ਕੀਮਤਾਂ 'ਚ ਵਾਧਾ ਹੋ ਜਾਵੇਗਾ, ਜਿਸ ਕਾਰਨ ਸ਼ਰਾਬ ਪੀਣ ਦੇ ਸ਼ੌਕੀਨ ਲੋਕਾਂ ਨੂੰ ਮਜ਼ਾ ਲੈਣ ਲਈ ਜੇਬ ਹੋਰ ਢਿੱਲੀ ਕਰਨੀ ਪਵੇਗੀ।
1 ਅਪ੍ਰੈਲ ਤੋਂ ਜੰਮੂ-ਕਸ਼ਮੀਰ 'ਚ ਲਾਗੂ ਹੋਣ ਜਾ ਰਹੀ ਇਸ ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਅਤੇ ਬੀਅਰ 'ਤੇ ਲੱਗਣ ਵਾਲੇ ਟੈਕਸ 'ਚ ਵਾਧਾ ਹੋਵੇਗਾ ਤੇ ਸ਼ਰਾਬ ਵੇਚਣ ਲਈ ਲਾਇਸੈਂਸ ਫੀਸ ਵੀ ਵਧੇਗੀ, ਜਿਸ ਕਾਰਨ ਸ਼ਰਾਬ ਤੇ ਬੀਅਰ ਦੀਆਂ ਕੀਮਤਾਂ 'ਚ ਵਾਧਾ ਹੋਵੇਗਾ।
ਇਹ ਵੀ ਪੜ੍ਹੋ- ਜੰਗਲ 'ਚ ਲੱਗੀ ਭਿਆਨਕ ਅੱਗ ਨੇ ਮਚਾਇਆ ਤਾਂਡਵ ; 16 ਲੋਕਾਂ ਦੀ ਗਈ ਜਾਨ, ਕਈ ਜ਼ਖ਼ਮੀ
ਜਾਣਕਾਰੀ ਅਨੁਸਾਰ ਸ਼ਰਾਬ ਅਤੇ ਬੀਅਰ ਦੀਆਂ ਕੀਮਤਾਂ ਵਿੱਚ 5% ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪਹਿਲਾਂ ਜਿੱਥੇ ਆਨਲਾਈਨ ਨਿਲਾਮੀ ਵਿੱਚ ਦੁਕਾਨ ਖੋਲ੍ਹਣ ਲਈ ਰਜਿਸਟ੍ਰੇਸ਼ਨ ਫੀਸ 50 ਹਜ਼ਾਰ ਰੁਪਏ ਸੀ, ਹੁਣ ਇਸ ਨੂੰ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਨ੍ਹਾਂ ਦਰਾਂ ਵਿੱਚ ਵਾਧੇ ਤੋਂ ਬਾਅਦ ਸ਼ਰਾਬ ਅਤੇ ਬੀਅਰ ਦੇ ਰੇਟ ਵੀ ਵਧ ਜਾਣਗੇ।
ਇਸ ਨਵੀਂ ਆਬਕਾਰੀ ਨੀਤੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ 21 ਸਾਲ ਤੋਂ ਘੱਟ ਉਮਰ ਦਾ ਹੈ ਤਾਂ ਉਸ ਨੂੰ ਸ਼ਰਾਬ ਦੇਣਾ ਮਨ੍ਹਾ ਹੈ। ਇਸ ਦੇ ਨਾਲ ਹੀ ਨਿਰਧਾਰਤ ਦਰ ਤੋਂ ਵੱਧ ਵਸੂਲੀ ਕਰਨ 'ਤੇ ਵੀ ਕਾਰਵਾਈ ਕੀਤੀ ਜਾਵੇਗੀ। ਜੇਕਰ ਅਜਿਹਾ ਕਰਦਾ ਕੋਈ ਫੜਿਆ ਗਿਆ ਤਾਂ ਪਹਿਲੀ ਵਾਰ ਜੁਰਮਾਨਾ 40,000 ਰੁਪਏ ਹੋਵੇਗਾ, ਜੇਕਰ ਦੂਜੀ ਵਾਰ ਫੜੇ ਜਾਣ 'ਤੇ ਉਸ ਨੂੰ 75,000 ਰੁਪਏ ਜੁਰਮਾਨਾ ਦੇਣਾ ਪਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਚੌਥੀ ਵਾਰ ਨਿਰਧਾਰਿਤ ਕੀਮਤਾਂ ਤੋਂ ਵੱਧ 'ਤੇ ਸ਼ਰਾਬ ਵੇਚਦਾ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਸਰਕਾਰ ਦੇਵੇਗੀ ਮੁਫ਼ਤ Laptop
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CBI ਨੇ ਸਾਬਕਾ CM ਦੇ ਘਰ ਕੀਤੀ ਛਾਪੇਮਾਰੀ
NEXT STORY