ਵੈੱਬ ਡੈਸਕ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਜੋੜਿਆਂ ਦੀ ਸੁਰੱਖਿਆ ਨਾਲ ਜੁੜੇ ਮਾਮਲੇ 'ਤੇ ਆਪਣਾ ਫੈਸਲਾ ਸੁਣਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪ੍ਰੇਮੀ ਜੋੜੇ ਸਿੱਧੇ ਤੌਰ 'ਤੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੁਰੱਖਿਆ ਦੀ ਮੰਗ ਨਹੀਂ ਕਰ ਸਕਣਗੇ। ਇਸ ਦੇ ਲਈ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਹਾਈਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ 30 ਦਿਨਾਂ ਦੇ ਅੰਦਰ ਇਸ ਮਾਮਲੇ 'ਚ ਤੰਤਰ ਬਣਾਉਣਾ ਹੋਵੇਗਾ। ਜਸਟਿਸ ਸੰਦੀਪ ਮੌਦਗਿਲ ਨੇ ਇਹ ਹੁਕਮ ਦਿੱਤਾ ਹੈ ਅਤੇ ਹੁਣ ਲਵ ਮੈਰਿਜ ਕਰਨ ਵਾਲੇ ਜੋੜਿਆਂ ਨੂੰ ਪੁਲਸ ਸੁਰੱਖਿਆ ਮਿਲੇਗੀ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵਿਚ ਜਾਣ ਦੀ ਲੋੜ ਨਹੀਂ ਪਵੇਗੀ। ਹੁਕਮਾਂ ਅਨੁਸਾਰ ਪ੍ਰੇਮੀਆਂ ਨੂੰ ਪਹਿਲਾਂ ਸਥਾਨਕ ਪੁਲਸ ਅਧਿਕਾਰੀਆਂ ਕੋਲ ਪਹੁੰਚ ਕਰਨੀ ਪਵੇਗੀ ਅਤੇ ਜੇਕਰ ਉਹ ਅਸੰਤੁਸ਼ਟ ਹਨ ਤਾਂ ਉਹ ਹਾਈ ਕੋਰਟ ਤੱਕ ਪਹੁੰਚ ਕਰ ਸਕਦੇ ਹਨ।
ਅਦਾਲਤ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹੇ ਜੋੜਿਆਂ ਨੂੰ ਪਹਿਲਾਂ ਸਥਾਨਕ ਪੁਲਸ ਦੇ ਨੋਡਲ ਪੁਲਸ ਅਧਿਕਾਰੀਆਂ ਨਾਲ ਸੰਪਰਕ ਕਰਨਾ ਹੋਵੇਗਾ। ਇਹ ਅਧਿਕਾਰੀ ਏ.ਐੱਸ.ਆਈ ਤੋਂ ਘੱਟ ਨਹੀਂ ਹੋਵੇਗਾ। 3 ਦਿਨਾਂ 'ਚ ਪ੍ਰੇਮ ਵਿਆਹ ਲਈ ਜੋੜੇ ਦੀ ਅਰਜ਼ੀ 'ਤੇ ਫੈਸਲਾ ਲਿਆ ਜਾਵੇਗਾ। ਜੇਕਰ ਫੈਸਲੇ ਤੋਂ ਅਸੰਤੁਸ਼ਟ ਹੈ, ਤਾਂ ਜੋੜਾ ਅਗਲੇ 3 ਦਿਨਾਂ ਦੇ ਅੰਦਰ ਡੀਐੱਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਾਲੀ ਅਪੀਲ ਅਥਾਰਟੀ ਕੋਲ ਜਾ ਸਕਦਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਇਸ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਂਦੀ ਹੈ ਤਾਂ ਹਾਈ ਕੋਰਟ ਜਾਂ ਹੋਰ ਅਦਾਲਤਾਂ ਵਿੱਚ ਗੰਭੀਰ ਖ਼ਤਰੇ ਵਾਲੇ ਮਾਮਲਿਆਂ ਵਿੱਚ ਹੀ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਦੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ 'ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਸਖ਼ਤ ਨਿੰਦਾ
NEXT STORY