ਬਿਜ਼ਨੈੱਸ ਡੈਸਕ : ਸਰਕਾਰ ਨੇ ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ’ਚ ਕਮੀ ਆਉਣ ਦਰਮਿਆਨ ਅੰਤਰਰਾਸ਼ਟਰੀ ਯਾਤਰੀਆਂ ਲਈ ‘ਏਅਰ ਸੁਵਿਧਾ’ ਫਾਰਮ ਭਰਨ ਦੀ ਜ਼ਰੂਰਤ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਇਕ ਨੋਟੀਫਿਕੇਸ਼ਨ ਅਨੁਸਾਰ ਅੰਤਰਰਾਸ਼ਟਰੀ ਆਮਦ ਲਈ ਸੋਧੇ ਦਿਸ਼ਾ-ਨਿਰਦੇਸ਼ 22 ਨਵੰਬਰ ਤੋਂ ਲਾਗੂ ਹੋਣਗੇ। ਇਸ ਤੋਂ ਪਹਿਲਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ 'ਏਅਰ ਸੁਵਿਧਾ' ਫਾਰਮ ਭਰਨ ਦੀ ਜ਼ਰੂਰਤ ਹੁੰਦੀ ਸੀ। ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਇਸ ਫਾਰਮ ਦੀ ਸ਼ੁਰੂਆਤ ਕੀਤੀ ਗਈ ਸੀ। ਪਿਛਲੇ ਹਫ਼ਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਸੀ ਕਿ ਹਵਾਈ ਯਾਤਰਾ ਦੌਰਾਨ ਮਾਸਕ ਦੀ ਵਰਤੋਂ ਲਾਜ਼ਮੀ ਨਹੀਂ ਹੈ ਪਰ ਯਾਤਰੀਆਂ ਨੂੰ ਇਨ੍ਹਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : CIA ਸਟਾਫ਼ ਫ਼ਰੀਦਕੋਟ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਗ੍ਰਿਫ਼ਤਾਰ
ਸਿਹਤ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹਵਾਈ ਯਾਤਰੀਆਂ ਨੂੰ ਆਪਣੇ ਦੇਸ਼ ’ਚ ਕੋਵਿਡ-19 ਖ਼ਿਲਾਫ਼ ਟੀਕਾਕਰਨ ਦੇ ਮਨਜ਼ੂਰ ਪ੍ਰੋਗਰਾਮ ਅਨੁਸਾਰ ਟੀਕਾ ਲਗਵਾਉਣਾ ਚਾਹੀਦਾ ਹੈ। ਦਿਸ਼ਾ-ਨਿਰਦੇਸ਼ਾਂ ਤਹਿਤ ਯਾਤਰੀਆਂ ਨੂੰ ਆਉਣ ’ਤੇ ਸਰੀਰਕ ਦੂਰੀ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਦਾਖਲੇ ਦੇ ਸਥਾਨ ’ਤੇ ਸਾਰੇ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਅੱਤਵਾਦੀ ਰਿੰਦਾ ਦੀ ਮੌਤ ’ਤੇ ISI ਦਾ ਦਾਅਵਾ, ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਾਬੂ, ਪੜ੍ਹੋ Top 10
ਦਿਸ਼ਾ-ਨਿਰਦੇਸ਼ਾਂ ’ਚ ਕਿਹਾ ਗਿਆ ਹੈ, “ਜਾਂਚ ਦੌਰਾਨ ਲੱਛਣ ਪਾਏ ਜਾਣ ਵਾਲੇ ਯਾਤਰੀਆਂ ਨੂੰ ਤੁਰੰਤ ਵੱਖ ਕਰ ਦਿੱਤਾ ਜਾਵੇਗਾ, ਸਿਹਤ ਪ੍ਰੋਟੋਕੋਲ ਦੇ ਅਨੁਸਾਰ ਮਨੋਨੀਤ ਮੈਡੀਕਲ ਕੇਂਦਰ ’ਚ ਲਿਜਾਇਆ ਜਾਵੇਗਾ।’’ ਮਹਾਮਾਰੀ ਦੇ ਮੱਦੇਨਜ਼ਰ ਨਿਰਧਾਰਿਤ ਘਰੇਲੂ ਉਡਾਣ ਸੇਵਾਵਾਂ ਨੂੰ 25 ਮਾਰਚ 2020 ਤੋਂ ਦੋ ਮਹੀਨਿਆਂ ਲਈ ਰੱਦ ਕਰ ਦਿੱਤਾ ਗਿਆ ਸੀ। ਨਿਰਧਾਰਿਤ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਨੂੰ ਵੀ ਉਸੇ ਦਿਨ ਤੋਂ ਰੱਦ ਦਰ ਦਿੱਤਾ ਗਿਆ ਸੀ, ਜੋ ਇਸ ਸਾਲ 27 ਮਾਰਚ ਤੋਂ ਬਹਾਲ ਕੀਤੀ ਗਈ ਸੀ।
ਅਹਿਮ ਖ਼ਬਰ : ਖ਼ਾਲਿਸਤਾਨੀ ਅੱਤਵਾਦੀ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਨੂੰ NIA ਨੇ ਕੀਤਾ ਗ੍ਰਿਫ਼ਤਾਰ
NEXT STORY