ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਬਿਆਨ 'ਤੇ ਭਾਰਤ ਨੇ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਸਾਨੂੰ ਇਸ ਨਾਲ ਕੋਈ ਹੈਰਾਨੀ ਨਹੀਂ ਹੈ ਕਿ ਪਾਕਿਸਤਾਨ ਦੇ ਪੀ.ਐੱਮ. ਨੇ ਪੁਲਵਾਮਾ ਹਮਲੇ 'ਚ ਸਾਡੇ ਸੁਰੱਖਿਆ ਬਲਾਂ 'ਤੇ ਹਮਲੇ ਨੂੰ ਅੱਤਵਾਦ ਦੀ ਕਾਰਵਾਈ ਮੰਨਣ ਤੋਂ ਇਨਕਾਰ ਕਰ ਦਿੱਤਾ। ਇਮਰਾਨ ਨੇ ਨਾ ਤਾਂ ਇਸ ਹਮਲੇ ਦੀ ਨਿੰਦਾ ਕੀਤੀ ਤੇ ਨਾ ਹੀ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਕੋਈ ਹਮਦਰਦੀ ਜ਼ਾਹਿਰ ਕੀਤੀ।
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰਾ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਭਾਰਤ ਤੋਂ ਸਬੂਤ ਮੁਹੱਈਆ ਕਰਾਉਣ ’ਤੇ ਜਾਂਚ ਦੀ ਪੇਸ਼ਕਸ਼ ਕਰਨਾ ਸਿਰਫ ਇੱਕ ਫਿਜ਼ੂਲ ਦਾ ਬਹਾਨਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਖ਼ਾਨ ਨੇ ਪੁਲਵਾਮਾ ਹਮਲੇ ’ਤੇ ਭਾਰਤ ਦੇ ਜਵਾਬ ਨੂੰ ਲੋਕ ਸਭਾ ਚੋਣਾਂ ਤੋਂ ਪ੍ਰਭਾਵਿਤ ਦੱਸਿਆ। ਭਾਰਤ ਇਸ ਦਾ ਖੰਡਨ ਕਰਦਾ ਹੈ।
ਵਿਦੇਸ਼ ਮੰਤਰਾਲਾ ਨੇ ਪ੍ਰੈਸ ਕਾਨਫਰੰਸ ਕਰ ਕਿਹਾ ਕਿ ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰਅੰਦਾਜ ਕੀਤਾ। ਜੈਸ਼ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਕੀ ਇਹ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਮਰਾਨ ਕੋਲ ਕਾਰਵਾਈ ਲਈ ਮੌਜੂਦਾ ਸਬੂਤ ਹੈ। ਵਿਦੇਸ਼ ਮੰਤਰਾਲਾ ਨੇ ਦੋਸ਼ ਲਗਾਇਆ ਕਿ ਪਾਕਿ ਦੇ ਮੰਤਰੀ ਅੱਤਵਾਦੀ ਹਾਫਿਜ਼ ਸਈਦ ਨਾਲ ਮੰਚ ਸਾਂਝਾ ਕਰਦੇ ਹਨ।
ਦੱਸ ਦਈਏ ਕਿ ਇਮਰਾਨ ਖਾਨ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਦੇਸ਼ ਖਿਲਾਫ ਕੋਈ ਵੀ ਕਾਰਵਾਈ ਕੀਤੇ ਜਾਣ 'ਤੇ ਉਸ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਵੀ ਕਸ਼ਮੀਰ 'ਚ ਕੋਈ ਘਟਨਾ ਹੁੰਦੀ ਹੈ ਤਾਂ ਭਾਰਤ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ ਤੇ ਪਾਕਿਸਤਾਨ ਨੂੰ ਬਾਰ-ਬਾਰ ਬਲੀ ਦਾ ਬਕਰਾ ਬਣਾਉਂਦਾ ਹੈ।
ਭਗਵਾ ਭਰਾਵਾਂ ਵਿਚਾਲੇ ਸਮਝੌਤਾ ਪਹਿਲਾਂ ਤੋਂ ਹੀ ਤੈਅ: ਪਵਾਰ
NEXT STORY