ਨਵੀਂ ਦਿੱਲੀ (ਭਾਸ਼ਾ)— ਦੇਸ਼ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2293 ਤੱਕ ਪਹੁੰਚ ਗਈ ਹੈ। ਜਦਕਿ ਪੀੜਤਾਂ ਦੀ ਗਿਣਤੀ 70,756 ਹੋ ਗਈ ਹੈ। ਸੋਮਵਾਰ ਸਵੇਰੇ 8 ਵਜੇ ਤੋਂ 24 ਘੰਟਿਆਂ ਦੇ ਅੰਦਰ 3,604 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 87 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ 'ਚ ਕੋਵਿਡ-19 ਦੇ 46,008 ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਹੈ ਤੇ 22, 454 ਲੋਕ ਹੁਣ ਤਕ ਠੀਕ ਹੋ ਚੁੱਕੇ ਹਨ। ਹੁਣ ਤਕ 21.73 ਫੀਸਦੀ ਮਰੀਜ਼ ਠੀਕ ਹੋ ਚੁੱਕੇ ਹਨ।
ਕੋਵਿਡ-19 ਤੋਂ ਅਜੇ ਛੁਟਕਾਰਾ ਨਹੀਂ, ਤਿੰਨ ਮਹੀਨੇ ਦੀ ਯੋਜਨਾ ਦੀ ਜ਼ਰੂਰਤ : ਮਮਤਾ
NEXT STORY