ਕੋਲਕਾਤਾ - ਬੰਗਾਲ ਵਿੱਚ ਟੀ.ਐੱਮ.ਸੀ. ਦੀ ਜਿੱਤ ਤੋਂ ਬਾਅਦ ਸੂਬੇ ਵਿੱਚ ਹਿੰਸਾ ਦੀਆਂ ਘਟਨਾਵਾਂ ਵਿਚਾਲੇ ਕੇਂਦਰੀ ਗ੍ਰਹਿ ਮੰਤਰਾਲਾ ਨੇ 61 ਵਿਧਾਇਕਾਂ ਨੂੰ ਐਕਸ ਕੈਟੇਗਰੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਬੰਗਾਲ ਦੇ 61 ਬੀਜੇਪੀ ਵਿਧਾਇਕਾਂ ਨੂੰ ਸੀ.ਆਈ.ਐੱਸ.ਐੱਫ. ਦੀ ਸੁਰੱਖਿਆ ਵਿਸਥਾਰਤ ਸਮੀਖਿਆ ਤੋਂ ਬਾਅਦ ਦੇਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ 70 ਹੋਰ ਲੋਕਾਂ ਨੂੰ ਸੁਰੱਖਿਆ ਦਿੱਤੀ ਗਈ ਸੀ ਜੋ 15 ਮਈ ਤੱਕ ਹੈ। ਬੀਜੇਪੀ ਦੇ ਇਨ੍ਹਾਂ 70 ਨੇਤਾਵਾਂ ਦੀ ਸੁਰੱਖਿਆ ਵਿੱਚ ਵੀ ਸੀ.ਆਈ.ਐੱਸ.ਐੱਫ. ਨੂੰ ਤਾਇਨਾਤ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸਸਕਾਰ ਲਈ ਲੱਕੜੀਆਂ ਨਹੀਂ ਤਾਂ ਲੋਕ ਨਦੀ 'ਚ ਸੁੱਟ ਰਹੇ ਲਾਸ਼? 45 ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ
NEXT STORY