ਪਟਨਾ - ਪੂਰੇ ਭਾਰਤ ਵਿੱਚ ਕੜਾਕੇ ਦੀ ਗਰਮੀ ਤੋਂ ਲੋਕ ਪ੍ਰੇਸ਼ਾਨ ਹਨ। ਕਈ ਰਾਜਾਂ ਵਿੱਚ ਤਾਪਮਾਨ 45 ਤੋਂ 50 ਡਿਗਰੀ ਸੈਲਸੀਅਸ ਦੇ ਆਸ-ਪਾਸ ਅਤੇ ਇਸ ਤੋਂ ਵੀ ਵੱਧ ਦਰਜ ਕੀਤਾ ਜਾ ਰਿਹਾ ਹੈ। ਬਿਹਾਰ ਸਰਕਾਰ ਦੇ ਅਵਿਵਹਾਰਕ ਫੈਸਲੇ ਨੇ ਬੱਚਿਆਂ ਨੂੰ 'ਅਣਜਾਣੇ' ਵਿਚ ਹੀ ਮੁਸੀਬਤ ਵਿਚ ਪਾ ਦਿੱਤਾ ਹੈ। ਹੱਦ ਤਾਂ ਇਹ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਚੋਣਾਂ ਵਿੱਚ ਰੁੱਝਿਆ ਹੋਇਆ ਹੈ ਅਤੇ ਇਲਾਕਾ ਵਾਸੀ ਭਾਰੀ ਗਰਮੀ ਕਾਰਨ ਪਰੇਸ਼ਾਨ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਗਰਮੀ ਨੇ ਪਿਛਲੇ 12 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਮੌਸਮ ਵਿਭਾਰ ਭਿਆਨਕ ਗਰਮੀ ਕਾਰਨ ਲੋਕਾਂ ਨੂੰ ਬਚਾਅ ਦੀ ਚਿਤਾਵਨੀ ਜਾਰੀ ਕਰ ਰਿਹਾ ਹੈ।
ਇਹ ਵੀ ਪੜ੍ਹੋ : Bank Holidays: ਜੂਨ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਲਿਸਟ
ਦੂਜੇ ਪਾਸੇ ਅਧਿਕਾਰੀ ਏ.ਸੀ ਚੈਂਬਰ ਵਿੱਚ ਬੈਠ ਕੇ ਅਧਿਆਪਕਾਂ ਅਤੇ ਬੱਚਿਆਂ ਲਈ ਹਦਾਇਤਾਂ ਜਾਰੀ ਕਰ ਰਹੇ ਹਨ। ਹੁਣ ਹੈਰਾਨ ਕਰਨ ਵਾਲੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਸਥਾਨਕ ਅਧਿਕਾਰੀ ਕੜਾਕੇ ਦੀ ਗਰਮੀ ਕਾਰਨ ਬੇਹੋਸ਼ ਹੋ ਚੁੱਕੇ ਵਿਦਿਆਰਥੀਆਂ ਦੀ ਸੂਚੀ ਤਿਆਰ ਕਰਨ ਵਿੱਚ ਲੱਗੇ ਹੋਏ ਹਨ। ਬਹੁਤ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਬਿਹਾਰ ਦੇ ਸਰਕਾਰੀ ਸਕੂਲਾਂ ਵਿਚ ਅਜੇ ਵੀ ਛੁੱਟੀਆਂ ਨਹੀਂ ਕੀਤੀਆਂ ਗਈਆਂ ਅਤੇ ਪੜ੍ਹਾਉਣ ਦਾ ਕੰਮ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : ਦੁਨੀਆ ਦੇਖੇਗੀ ਸਮੁੰਦਰ ਵਿਚ ਹੋਣ ਵਾਲੀ ਅੰਬਾਨੀਆਂ ਦੀ ਪਾਰਟੀ, ਮਹਿਮਾਨਾਂ ਲਈ ਹੋਣਗੇ ਖ਼ਾਸ ਇੰਤਜ਼ਾਮ(Video)
ਪਟਨਾ 'ਚ ਬੱਚਿਆਂ ਦੇ ਬੇਹੋਸ਼ ਹੋਣ ਤੋਂ ਬਾਅਦ ਜਾਗੀ ਸਰਕਾਰ
ਗਰਮੀ ਕਾਰਨ ਬੇਹੋਸ਼ ਹੋਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਸਨ। ਬੇਗੂਸਰਾਏ, ਸ਼ੇਖਪੁਰਾ ਅਤੇ ਔਰੰਗਾਬਾਦ ਤੋਂ ਬਾਅਦ ਜਦੋਂ ਪਟਨਾ ਦੇ ਘੋਸਵਾੜੀ ਬਲਾਕ ਤੋਂ ਬੱਚਿਆਂ ਦੇ ਬੇਹੋਸ਼ ਹੋਣ ਦੀ ਸੂਚਨਾ ਮਿਲੀ ਤਾਂ ਸਥਾਨਕ ਪ੍ਰਸ਼ਾਸਨ ਅਤੇ ਬਿਹਾਰ ਸਰਕਾਰ ਦੀ ਨੀਂਦ ਉੱਡ ਗਈ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਬਿਹਾਰ ਸਰਕਾਰ ਨੇ ਹੁਣ ਸੂਬੇ ਦੇ ਸਾਰੇ ਸਕੂਲ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਬੱਚਿਆਂ ਦੇ ਬੇਹੋਸ਼ ਹੋਣ ਦੀਆਂ ਲਗਾਤਾਰ ਰਿਪੋਰਟਾਂ ਆਉਣ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਕੂਲੀ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਬੰਦ ਕਰਨ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ।
ਹੁਣ ਬਿਹਾਰ ਸਰਕਾਰ ਨੇ 8 ਜੂਨ ਤੱਕ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : 1 ਜੂਨ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗਾ ਗੈਸ ਕੁਨੈਕਸ਼ਨ ਤੇ ਨਹੀਂ ਮਿਲੇਗੀ ਸਬਸਿਡੀ
ਦੱਸ ਦੇਈਏ ਕਿ ਇਸ ਸਾਲ ਬਿਹਾਰ ਦੇ ਸਕੂਲਾਂ ਵਿੱਚ ਹੁਣ ਤੱਕ ਗਰਮੀਆਂ ਦੀਆਂ ਛੁੱਟੀਆਂ ਨਹੀਂ ਦਿੱਤੀਆਂ ਗਈਆਂ ਸਨ। ਸਿਰਫ ਸਮਾਂ ਬਦਲਿਆ ਗਿਆ ਸੀ। ਜਿਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੜਕਦੀ ਗਰਮੀ ਵਿੱਚ ਵੀ ਸਕੂਲ ਜਾਣਾ ਪਿਆ। ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ ਰੱਦ ਕਰਕੇ ਸਕੂਲਾਂ ਦਾ ਸਮਾਂ ਬਦਲਣ ਦੀ ਯੋਜਨਾ ਬਣਾਈ ਸੀ ਪਰ ਆਖਰਕਾਰ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ। ਪਿਛਲੇ ਕਾਰਜਕ੍ਰਮ ਅਨੁਸਾਰ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਕੂਲਾਂ ਨੂੰ 8 ਜੂਨ ਤੱਕ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਕੰਮਕਾਜ ਰੱਖਣ ਦੇ ਹੁਕਮ ਦਿੱਤੇ ਗਏ ਸਨ। ਹਾਲਾਂਕਿ ਹੁਣ ਬਿਹਾਰ ਪ੍ਰਸ਼ਾਸਨ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਸਕੂਲ ਬੰਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਦੇਸ਼ 'ਚ ਲਗਾਤਾਰ ਵਧ ਰਹੀ ਸਾਈਬਰ ਧੋਖਾਧੜੀ, 4 ਮਹੀਨਿਆਂ 'ਚ ਹੋਇਆ 7 ਹਜ਼ਾਰ ਕਰੋੜ ਦਾ ਨੁਕਸਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CAA ਨੂੰ ਲੈ ਕੇ ਸਰਕਾਰ ਦਾ ਵੱਡਾ ਕਦਮ, ਬੰਗਾਲ ਸਮੇਤ 3 ਸੂਬਿਆਂ 'ਚ ਮਿਲਣੀ ਸ਼ੁਰੂ ਹੋਈ ਨਾਗਰਿਕਤਾ
NEXT STORY