ਨਵੀਂ ਦਿੱਲੀ - ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਦਿੱਲੀ ਜਲ ਬੋਰਡ (ਡੀਜੇਬੀ) ਵਲੋਂ ਕੁਝ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐੱਸਟੀਪੀ) ਦੇ ਵਿਸਤਾਰ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਛਾਪੇਮਾਰੀ ਦੌਰਾਨ 41 ਲੱਖ ਰੁਪਏ ਦੀ ਨਕਦੀ, ਅਪਰਾਧਿਕ ਦਸਤਾਵੇਜ਼ ਅਤੇ ਡਿਜੀਟਲ ਉਪਕਰਣ ਜ਼ਬਤ ਕੀਤੇ ਹਨ। ਜਾਂਚ ਏਜੰਸੀ ਨੇ ਇਕ ਬਿਆਨ 'ਚ ਕਿਹਾ ਕਿ 3 ਜੁਲਾਈ ਨੂੰ ਦਿੱਲੀ, ਅਹਿਮਦਾਬਾਦ, ਮੁੰਬਈ ਅਤੇ ਹੈਦਰਾਬਾਦ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ
ਦੂਜੇ ਪਾਸੇ ਮਨੀ ਲਾਂਡਰਿੰਗ ਦੀ ਜਾਂਚ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ (ਏਸੀਬੀ) ਇਕ ਐੱਫਆਈਆਰ 'ਤੇ ਅਧਾਰਤ ਹੈ, ਜੋ ਯੂਰੋਟੈਕ ਐਨਵਾਇਰਮੈਂਟਲ ਪ੍ਰਾਈਵੇਟ ਲਿਮਟਿਡ ਨਾਮਕ ਕੰਪਨੀ ਅਤੇ ਹੋਰਾਂ ਵਿਰੁੱਧ ਦਾਇਰ ਕੀਤੀ ਗਈ ਹੈ। ਐੱਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ 10 ਐੱਸਟੀਪੀਜ਼ ਦੇ ਵਿਸਥਾਰ ਅਤੇ ਅਪਗ੍ਰੇਡੇਸ਼ਨ ਦੇ ਨਾਂ 'ਤੇ ਡੀਜੇਬੀ ਵਿੱਚ ਘਪਲਾ ਕੀਤਾ ਗਿਆ ਸੀ। ਇਸ ਕੰਮ ਨਾਲ ਸਬੰਧਤ ਚਾਰ ਟੈਂਡਰ ਅਕਤੂਬਰ 2022 ਵਿੱਚ ਕਈ ਸਾਂਝੇ ਉੱਦਮ ਕੰਪਨੀਆਂ ਨੂੰ ਦਿੱਤੇ ਗਏ ਸਨ।
ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ
ਈਡੀ ਦੇ ਅਨੁਸਾਰ, ਏਸੀਬੀ ਦੁਆਰਾ ਦਰਜ ਕੀਤੀ ਗਈ ਐੱਫਆਈਆਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਚਾਰ ਟੈਂਡਰਾਂ ਲਈ ਸਿਰਫ਼ ਤਿੰਨ ਸਾਂਝੇ ਉੱਦਮ ਕੰਪਨੀਆਂ ਨੇ ਹਿੱਸਾ ਲਿਆ ਸੀ। ਈਡੀ ਦੇ ਅਨੁਸਾਰ ਦੋ ਸਾਂਝੇ ਉੱਦਮਾਂ ਨੇ ਇੱਕ-ਇੱਕ ਟੈਂਡਰ ਜਿੱਤਿਆ, ਜਦੋਂ ਕਿ ਇੱਕ ਸਾਂਝੇ ਉੱਦਮ ਨੇ ਦੋ ਟੈਂਡਰ ਜਿੱਤੇ ਅਤੇ ਸਾਰੇ ਤਿੰਨ ਸਾਂਝੇ ਉੱਦਮਾਂ ਨੇ ਆਪਸੀ ਸਹਿਮਤੀ ਨਾਲ ਚਾਰ ਐਸਟੀਪੀ ਟੈਂਡਰਾਂ ਵਿੱਚ ਹਿੱਸਾ ਲਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਨੂੰ ਇੱਕ ਟੈਂਡਰ ਮਿਲਿਆ ਹੈ।
ਇਹ ਵੀ ਪੜ੍ਹੋ - ਵਤਨ ਪਰਤਣ ਤੋਂ ਬਾਅਦ PM ਮੋਦੀ ਨੂੰ ਮਿਲੀ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਵਾਇਰਲ
ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਟੈਂਡਰ ਦੀਆਂ ਸ਼ਰਤਾਂ ਨੂੰ ਕੁਝ ਇਸ ਤਰ੍ਹਾਂ ਬਣਾਇਆ ਗਿਆ ਸੀ ਕਿ ਇਬ ਯਕੀਨੀ ਕੀਤਾ ਜਾ ਸਕੇ ਕਿ ਕੁਝ ਚੋਣਵੀਆਂ ਕੰਪਨੀਆਂ ਹੀ ਚਾਰ ਬੋਲੀ ਵਿੱਚ ਹਿੱਸਾ ਲੈ ਸਕਣ। ਕੇਂਦਰੀ ਏਜੰਸੀ ਦੇ ਅਨੁਸਾਰ, "ਸ਼ੁਰੂ ਵਿੱਚ ਤਿਆਰ ਕੀਤਾ ਗਿਆ ਲਾਗਤ ਅਨੁਮਾਨ 1,546 ਕਰੋੜ ਰੁਪਏ ਸੀ, ਪਰ ਟੈਂਡਰ ਪ੍ਰਕਿਰਿਆ ਦੌਰਾਨ ਇਸ ਨੂੰ ਸੋਧ ਕੇ 1,943 ਕਰੋੜ ਰੁਪਏ ਕਰ ਦਿੱਤਾ ਗਿਆ।" ਐਫਆਈਆਰ ਵਿੱਚ ਇਹ ਵੀ ਦੋਸ਼ ਲਾਇਆ ਗਿਆ ਕਿ ਤਿੰਨ ਸਾਂਝੇ ਉੱਦਮਾਂ ਨੂੰ ਮਹਿੰਗੇ ਭਾਅ 'ਤੇ ਠੇਕੇ ਦਿੱਤੇ ਗਏ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।
ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰੋਬਾਰੀ ਦੇ ਘਰ ਗੋਲੀਆਂ ਦਾ ਮੀਂਹ ਵਰ੍ਹਾਉਣ ਵਾਲੇ 3 ਦੋਸ਼ੀ ਚੜ੍ਹੇ ਪੁਲਸ ਹੱਥ
NEXT STORY