ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਰ ਰੋਜ਼ ਹਜ਼ਾਰਾਂ ਦੀ ਗਿਣਤੀ 'ਚ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਹੁਣ ਦਿੱਲੀ 'ਚ ਇਕ ਵਾਰ ਫਿਰ ਤਿੰਨ ਹਜ਼ਾਰ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਦਿੱਲੀ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਹਰ ਦਿਨ ਉਛਾਲ ਦੇਖਿਆ ਜਾ ਰਿਹਾ ਹੈ। ਹੁਣ ਫਿਰ ਤੋਂ ਇਕ ਦਿਨ 'ਚ ਦਿੱਲੀ 'ਚ ਕੋਰੋਨਾ ਵਾਇਰਸ ਦੇ ਤਿੰਨ ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 3460 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਦਿੱਲੀ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 77240 ਤੱਕ ਪਹੁੰਚ ਚੁੱਕੀ ਹੈ।
ਦਿੱਲੀ 'ਚ ਕੋਰੋਨਾ ਵਾਇਰਸ ਦੇ ਕਾਰਨ ਹੋਣ ਵਾਲੀ ਮੌਤ ਦੇ ਅੰਕੜੇ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਕਾਰਨ 63 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦਿੱਲੀ 'ਚ ਹੁਣ ਤੱਕ 2492 ਲੋਕਾਂ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਦਿੱਲੀ 'ਚ ਕੋਰੋਨਾ ਵਾਇਰਸ ਦੇ ਮਰੀਜ਼ ਰਿਕਵਰ ਵੀ ਹੋ ਰਹੇ ਹਨ। ਪਿਛਲੇ 24 ਘੰਟਿਆਂ 'ਚ 2326 ਕੋਰੋਨਾ ਮਰੀਜ਼ ਰਿਕਵਰ ਹੋਏ ਹਨ। ਇਸ ਦੇ ਨਾਲ ਹੀ ਹੁਣ ਤੱਕ 47091 ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਿਆ ਹੈ। ਫਿਲਹਾਲ 27657 ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ। ਇਸ ਤੋਂ ਇਲਾਵਾ ਹੋਮ ਕੁਆਰੰਟੀਨ ਕੋਰੋਨਾ ਮਰੀਜ਼ਾਂ ਦੀ ਗਿਣਤੀ 16249 ਹੈ। ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਰਿਕਾਰਡ 21144 ਟੈਸਟ ਹੋਏ ਹਨ।
ਘਰੇਲੂ ਏਅਰਲਾਈਨਾਂ ਨੂੰ 45 ਫੀਸਦੀ ਤੱਕ ਉਡਾਣਾਂ ਦੇ ਸੰਚਾਲਨ ਦੀ ਮਨਜ਼ੂਰੀ
NEXT STORY