ਨਵੀਂ ਦਿੱਲੀ : ਦਿੱਲੀ ਦੇ ਇਕ ਨਿੱਜੀ ਸਕੂਲ ਦੇ ਹੋਸਟਲ ਵਿਚ 11ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਕਥਿਤ ਤੌਰ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ 25 ਜੁਲਾਈ ਨੂੰ ਦਵਾਰਕਾ ਸਥਿਤ ਇਕ ਸਕੂਲ ਵਿਚ ਵਾਪਰੀ ਸੀ। ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਹੋਸਟਲ 'ਚ ਇਕ 16 ਸਾਲਾ ਲੜਕਾ ਮ੍ਰਿਤਕ ਪਾਇਆ ਗਿਆ। ਪੁਲਸ ਨੇ ਉਸਦੇ ਇਕ ਸਹਿਪਾਠੀ ਦੇ ਹਵਾਲੇ ਨਾਲ ਦੱਸਿਆ ਕਿ ਉਹ ਆਪਣੇ ਇਕ ਸਹਿਪਾਠੀ ਦੇ ਸਕੂਲ ਛੱਡ ਕੇ ਸਾਇੰਸ ਸਟ੍ਰੀਮ ਵਿਚ ਕਿਸੇ ਹੋਰ ਸੰਸਥਾ ਵਿਚ ਦਾਖਲਾ ਲੈਣ ਤੋਂ ਚਿੰਤਤ ਸੀ।
ਇਹ ਵੀ ਪੜ੍ਹੋ : ਵਾਹਨ ਮਾਲਕਾਂ ਨੂੰ ਸੁਪਰੀਮ ਕੋਰਟ ਦਾ ਤੋਹਫ਼ਾ, ਥਰਡ ਪਾਰਟੀ ਬੀਮੇ ਲਈ ਇਹ ਵੱਡੀ ਸ਼ਰਤ ਹਟਾਈ
ਪੁਲਸ ਅਧਿਕਾਰੀ ਨੇ ਕਿਹਾ, "ਉਸ ਦੇ ਪਿਤਾ ਨੇ ਉਸ ਨੂੰ ਆਰਟਸ ਫੈਕਲਟੀ ਵਿਚ ਸਕੂਲ ਵਿਚ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਮਨਾ ਲਿਆ ਸੀ। ਲੜਕਾ ਇਕੱਲਾ ਅਤੇ ਪਰੇਸ਼ਾਨ ਮਹਿਸੂਸ ਕਰ ਰਿਹਾ ਸੀ। 25 ਜੁਲਾਈ ਨੂੰ ਸਵੇਰੇ 6 ਵਜੇ ਦੇ ਕਰੀਬ ਉਸ ਨੇ ਬੈੱਡਸ਼ੀਟ ਤੋਂ ਕੱਪੜਾ ਪਾੜ ਕੇ ਉਸ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।'' ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜੀ ਦਾ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਂਗਲੁਰੂ 'ਚ ਬਿਹਾਰ ਦੀ ਕੁੜੀ ਦਾ ਗਲਾ ਵੱਢ ਕੇ ਕਤਲ, ਸੀਸੀਟੀਵੀ ਫੁਟੇਜ 'ਚ ਹੋਇਆ ਘਟਨਾ ਦਾ ਖੁਲਾਸਾ
NEXT STORY