ਨਵੀਂ ਦਿੱਲੀ-ਦੇਸ਼ 'ਚ ਪਿਛਲੇ ਕੁਝ ਹਫਤਿਆਂ ਤੋਂ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਉਥੇ ਰਾਜਧਾਨੀ ਦਿੱਲੀ 'ਚ ਪਿਛਲੇ 24 ਘੰਟਿਆਂ 'ਚ 1109 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 9 ਹੋਰ ਮਰੀਜ਼ਾਂ ਨੇ ਇਨਫੈਕਸ਼ਨ ਕਾਰਨ ਦਮ ਤੋੜਿਆ ਹੈ। ਇਸ ਦੇ ਨਾਲ ਹੀ 11.23 ਫੀਸਦੀ ਸਕਾਰਾਮਤਕਤਾ ਦਰ ਰਹੀ ਹੈ।
ਇਹ ਵੀ ਪੜ੍ਹੋ : ਸਮਾਜਿਕ ਸਿੱਖਿਆ ਤੇ ਪੰਜਾਬੀ ਦੀਆਂ ਅਸਾਮੀਆਂ ਲਈ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ : ਹਰਜੋਤ ਬੈਂਸ
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ 'ਚ ਕੋਰੋਨਾ ਦੇ ਮਾਮਲਿਆਂ 'ਚ ਗਿਰਾਵਟ ਦਰਜ ਹੋਈ ਅਤੇ ਇਸ ਦੇ ਨਾਲ ਹੀ ਪਾਜ਼ੇਟੀਵਿਟੀ ਦਰ ਵੀ ਘੱਟ ਹੋਈ ਹੈ। ਸਿਹਤ ਵਿਭਾਗ ਦੀ ਜਾਰੀ ਹੋਈ ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ 'ਚ ਕੋਰੋਨਾ ਦੇ 1417 ਨਵੇਂ ਮਾਮਲੇ ਦਰਜ ਹੋਏ ਸਨ। ਇਸ ਦੌਰਾਨ ਕੋਰੋਨਾ ਪਾਜ਼ੇਟੀਵਿਟੀ ਦਰ 7.53 ਫੀਸਦੀ ਦਰਜ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋਈ ਸੀ।
ਇਹ ਵੀ ਪੜ੍ਹੋ : ਸ਼੍ਰੀਲੰਕਾ ਨੂੰ ਇਸ ਸਾਲ 10 ਲੱਖ ਸੈਲਾਨੀਆਂ ਦੇ ਆਉਣ ਦੀ ਉਮੀਦ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪੰਜਾਬ-ਹਰਿਆਣਾ 'ਚ ਬਣੀ ਸਹਿਮਤੀ, 'ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਜਾਵੇਗਾ ਰੱਖਿਆ'
NEXT STORY