ਮੁੰਬਈ- ਮਹਾਰਾਸ਼ਟਰ 'ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 3,827 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ 'ਚ ਪੀੜਤ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 1,24,331 ਹੋ ਗਈ। ਸੂਬੇ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਦੇ ਅਨੁਸਾਰ ਮਹਾਮਾਰੀ ਨਾਲ 142 ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 5,893 ਹੋ ਗਈ। ਦੂਜੇ ਪਾਸੇ 1,935 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ। ਜਿਸ ਦੇ ਨਾਲ ਹੀ ਸੂਬੇ 'ਚ ਹੁਣ ਤੱਕ 62,773 ਮਰੀਜ਼ ਠੀਕ ਹੋ ਚੁੱਕੇ ਹਨ। ਸਿਹਤ ਵਿਭਾਗ ਨੇ ਬਿਆਨ ਦੇ ਅਨੁਸਾਰ ਹੁਣ ਤੱਕ ਸੂਬੇ 'ਚ 7,35,674 ਲੋਕਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ। ਸੂਬੇ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 50.49 ਫੀਸਦੀ ਹੈ, ਜਦਕਿ ਮ੍ਰਿਤਕ ਦਰ 4.74 ਫੀਸਦੀ ਹੈ।
ਏਅਰ ਇੰਡੀਆ ਨੇ ਸਥਾਈ ਮੁਲਾਜ਼ਮਾਂ ਲਈ ਪੇਸ਼ ਕੀਤੀ 'ਹਫਤੇ 'ਚ ਘੱਟ ਦਿਨ ਕੰਮ ਦੀ ਯੋਜਨਾ'
NEXT STORY