ਮੁੰਬਈ - ਮਹਾਰਾਸ਼ਟਰ ਵਿੱਚ ਕੋਰੋਨਾ ਧਮਾਕਾ ਹੋਇਆ ਹੈ। ਬੀਤੇ 24 ਘੰਟੇ ਵਿੱਚ 62194 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਦੋਂ ਕਿ 853 ਲੋਕਾਂ ਦੀ ਮੌਤ ਹੋਈ ਹੈ। ਰਾਜ ਵਿੱਚ ਰਿਕਵਰੀ ਰੇਟ 85.54% ਹੈ।
ਉਥੇ ਹੀ, ਮੁੰਬਈ ਵਿੱਚ ਹਾਲਾਤ ਬੇਹੱਦ ਖ਼ਰਾਬ ਹਨ। ਇੱਕ ਦਿਨ ਵਿੱਚ 3056 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ 69 ਲੋਕਾਂ ਨੇ ਜਾਨ ਗੁਆਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਮੁੰਬਈ ਵਿੱਚ ਰਿਕਵਰੀ ਰੇਟ 90 ਫੀਸਦੀ ਹੈ।
ਇਹ ਵੀ ਪੜ੍ਹੋ- ਰੇਲਵੇ ਨੇ ਸ਼ਤਾਬਦੀ ਅਤੇ ਜਨ ਸ਼ਤਾਬਦੀ ਸਮੇਤ 72 ਗੱਡੀਆਂ ਤੇ ਰੋਕ ਲਾਉਣ ਦਾ ਕੀਤਾ ਐਲਾਨ
ਬੁੱਧਵਾਰ ਨੂੰ ਰਾਜ ਵਿੱਚ ਕੋਰੋਨਾ ਦੇ 48,80,542 ਮਾਮਲੇ ਆਏ, ਜਦੋਂ ਕਿ 920 ਲੋਕਾਂ ਦੀ ਮੌਤ ਹੋਈ ਸੀ। ਕੋਰੋਨਾ ਸੰਕਟ ਵਿਚਾਲੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਸੀ ਕਿ ਨਵੇਂ ਮਾਮਲਿਆਂ ਵਿੱਚ ਗਿਰਾਵਟ ਨੂੰ ਵੇਖਦੇ ਆਤਮ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਹੈ, ਮਹਾਰਾਸ਼ਟਰ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੀ ਤਿਆਰੀ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਤੀਜੀ ਲਹਿਰ ਨੂੰ ਵੇਖਦੇ ਹੋਏ 3000 ਮਿਟਰਿਕ ਟਨ ਆਕਸੀਜਨ ਮਹਾਰਾਸ਼ਟਰ ਵਿੱਚ ਬਣੇ ਇਸ ਦੇ ਲਈ ਸਾਡੀ ਤਿਆਰੀ ਹੈ।
ਇਹ ਵੀ ਪੜ੍ਹੋ- ਇਸ ਸੂਬੇ 'ਚ ਲੱਗਾ ਮੁਕੰਮਲ ਲਾਕਡਾਊਨ, ਵਿਆਹ 'ਤੇ 31 ਮਈ ਤੱਕ ਲੱਗੀ ਰੋਕ
ਸੁਪਰੀਮ ਕੋਰਟ ਨੇ ਕੀਤੀ ਮੁੰਬਈ ਦੀ ਤਾਰੀਫ਼
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਇਸ ਸਮੇਂ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ ਪਰ ਇਸ ਸੰਕਟ ਵਿੱਚ ਸੁਪਰੀਮ ਕੋਰਟ ਨੇ ਮੁੰਬਈ ਦੀ ਤਾਰੀਫ਼ ਕੀਤੀ ਹੈ ਅਤੇ ਆਕਸੀਜਨ ਸਪਲਾਈ ਤੋਂ ਨਜਿੱਠਣ ਦੇ ਤਰੀਕੇ ਨੂੰ ਵਧੀਆ ਦੱਸਿਆ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਜਦੋਂ 30 ਅਪ੍ਰੈਲ ਨੂੰ ਰਾਜ ਨੂੰ ਸੰਬੋਧਿਤ ਕੀਤਾ ਸੀ, ਉਦੋਂ ਉਨ੍ਹਾਂ ਨੇ ਆਪਣੇ ਵਿਰੋਧੀਆਂ 'ਤੇ ਤੰਜ ਕੱਸਿਆ ਸੀ। ਉਧਵ ਨੇ ਕਿਹਾ ਸੀ ਕਿ ਜਦੋਂ ਅਸੀਂ ਲਾਕਡਾਊਨ ਦਾ ਫੈਸਲਾ ਕੀਤਾ, ਉਦੋਂ ਲੋਕ ਸਾਡੇ ਤੇ ਨਿਸ਼ਾਨਾ ਸਾਧ ਰਹੇ ਸਨ ਪਰ ਹੁਣ ਕਈ ਰਾਜ ਸਾਡੇ ਰਾਸਤੇ 'ਤੇ ਹੀ ਚੱਲ ਰਹੇ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਇਨ੍ਹਾਂ ਦੋ ਸੂਬਿਆਂ ਤੋਂ ਦਿੱਲੀ ਆਉਣ ਵਾਲਿਆਂ ਨੂੰ 14 ਦਿਨਾਂ ਦਾ ਇਕਾਂਤਵਾਸ ਲਾਜ਼ਮੀ
NEXT STORY