ਨੈਸ਼ਨਲ ਡੈਸਕ— ਉੱਤਰ ਪ੍ਰਦੇਸ਼ ਦੇ ਮੇਰਠ 'ਚ ਇਕ ਵਿਅਕਤੀ 'ਤੇ ਆਪਣੀ ਹੀ ਧੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਵਧੀਕ ਪੁਲਸ ਸੁਪਰਡੈਂਟ (ਦਿਹਾਤੀ ਖੇਤਰ) ਕਮਲੇਸ਼ ਬਹਾਦੁਰ ਨੇ ਦੱਸਿਆ ਕਿ ਜਾਨੀ ਥਾਣਾ ਖੇਤਰ ਦੀ 14 ਸਾਲਾ ਲੜਕੀ ਨੇ ਆਪਣੇ ਪਿਤਾ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ - ਮਨੀ ਲਾਂਡਰਿੰਗ ਮਾਮਲਾ: ਈਡੀ ਨੇ ਲਾਲੂ ਯਾਦਵ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
ਸ਼ਿਕਾਇਤਕਰਤਾ ਅਨੁਸਾਰ ਉਸ ਦੀ ਮਾਂ ਕੁਝ ਦਿਨ ਪਹਿਲਾਂ ਲਖਨਊ ਗਈ ਸੀ। ਇਸੇ ਦੌਰਾਨ 15 ਜਨਵਰੀ ਨੂੰ ਉਸ ਦੇ ਪਿਤਾ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਇਸ ਬਾਰੇ ਕਿਸੇ ਨੂੰ ਦੱਸਣ ’ਤੇ ਉਸ ਨੂੰ ਜ਼ਹਿਰ ਦੇ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਇਸ ਘਟਨਾ ਤੋਂ ਬਾਅਦ ਦੋਸ਼ੀ ਹਰ ਰੋਜ਼ ਉਸ ਨਾਲ ਜਬਰ-ਜ਼ਨਾਹ ਕਰਦਾ ਰਿਹਾ।
ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ 'ਚ ਲੜਕੀ ਦੀ ਮਾਂ ਨੇ ਦੋਸ਼ੀ ਖ਼ਿਲਾਫ਼ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਲੜਕੀ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪੀੜਤ ਲੜਕੀ ਨੇ ਜ਼ਿਲ੍ਹਾ ਮੈਜਿਸਟਰੇਟ ਅਤੇ ਸੀਨੀਅਰ ਪੁਲਸ ਕਪਤਾਨ ਨੂੰ ਪੱਤਰ ਲਿਖ ਕੇ ਆਪਣੇ ਪਿਤਾ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।
ਇਹ ਵੀ ਪੜ੍ਹੋ - ਮਿਸਰ ਦੀ ਕੁੜੀ ਨੇ ਗਾਇਆ ‘ਦੇਸ਼ ਰੰਗੀਲਾ’ ਗੀਤ, ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਨੇ ਕੀਤੀ ਤਾਰੀਫ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਯੁੱਧਿਆ ਰਾਮ ਮੰਦਰ 'ਚ ਪ੍ਰਾਣ ਪ੍ਰਤਿਸ਼ਠਾ 'ਚ ਹਿੱਸਾ ਲੈਣ 'ਤੇ ਇਮਾਮ ਖ਼ਿਲਾਫ਼ ਫਤਵਾ ਜਾਰੀ
NEXT STORY