ਮੇਰਠ- ਮੇਰਠ ਦੇ ਪਰੀਕਸ਼ਿਤਗੜ੍ਹ ਥਾਣੇ 'ਚ ਤਾਇਨਾਤ ਇਕ ਇੰਸਪੈਕਟਰ ਸਮੇਤ ਦੋ ਪੁਲਸ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਨਾਜਾਇਜ਼ ਵਸੂਲੀ ਅਤੇ ਔਰਤਾਂ ਨਾਲ ਛੇੜਛਾੜ ਦਾ ਦੋਸ਼ ਲਗਾ ਕੇ ਬੰਧਕ ਬਣਾ ਕੇ ਕੁੱਟਿਆ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਗੋਵਿੰਦਪੁਰੀ ਪਿੰਡ ਦੇ ਲੋਕਾਂ ਨੇ ਸ਼ਨੀਵਾਰ ਰਾਤ ਪਰੀਕਸ਼ਿਤਗੜ੍ਹ ਪੁਲਸ ਸਟੇਸ਼ਨ 'ਚ ਤਾਇਨਾਤ ਇੰਸਪੈਕਟਰ ਸਤੇਂਦਰ ਅਤੇ ਟਰੇਨੀ ਸਬ-ਇੰਸਪੈਕਟਰ ਸ਼ਿਵਮ ਨੂੰ ਬੰਧਕ ਬਣਾ ਲਿਆ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਕਈ ਥਾਣਿਆਂ ਦੀ ਪੁਲਸ ਮੌਕੇ ’ਤੇ ਪੁੱਜ ਗਈ। ਪੁਲਸ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਪੁਲਸ ਅਧਿਕਾਰੀਆਂ ਦੇ ਸਾਹਮਣੇ 3 ਘੰਟੇ ਹੰਗਾਮਾ ਕੀਤਾ।
ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਇੰਸਪੈਕਟਰ ਸਤੇਂਦਰ ਕਈ ਦਿਨਾਂ ਤੋਂ ਦੁਕਾਨਦਾਰਾਂ ਨੂੰ ਪਰੇਸ਼ਾਨ ਕਰ ਰਿਹਾ ਸੀ ਅਤੇ ਆਏ ਦਿਨ ਕਿਸੇ ਨਾ ਕਿਸੇ ਨੂੰ ਡਰਾ-ਧਮਕਾ ਉਹ ਨਾਜਾਇਜ਼ ਵਸੂਲੀ ਕਰਦਾ ਸੀ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਉਹ ਵਿਰੋਧ ਕਰਨ 'ਤੇ ਜੇਲ੍ਹ ਭੇਜਣ ਦੀ ਧਮਕੀ ਦਿੰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਦੋਹਾਂ ਇੰਸਪੈਕਟਰਾਂ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਖਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ। ਪੁਲਸ ਅਧਿਕਾਰੀ ਨਵੀਨਾ ਸ਼ੁਕਲਾ ਨੇ ਪਿੰਡ ਵਾਸੀਆਂ ਨੂੰ ਕਿਸੇ ਤਰ੍ਹਾਂ ਸ਼ਾਂਤ ਕੀਤਾ ਅਤੇ ਦੋਹਾਂ ਇੰਸਪੈਕਟਰਾਂ ਖਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਹੀ ਪਿੰਡ ਵਾਸੀਆਂ ਨੇ ਦੋਹਾਂ ਨੂੰ ਛੱਡਿਆ।
ਓਧਰ ਸੀਨੀਅਰ ਪੁਲਸ ਅਧਿਕਾਰੀ ਡਾ. ਵਿਪਿਨ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਪਿੰਡ ਵਾਸੀਆਂ ਨੇ ਦੋਹਾਂ ਇੰਸਪੈਕਟਰਾਂ 'ਤੇ ਨਾਜਾਇਜ਼ ਵਸੂਲੀ ਦਾ ਦੋਸ਼ ਲਾਇਆ ਹੈ, ਜਿਸ ਕਾਰਨ ਘਟਨਾ ਵਾਪਰੀ ਹੈ। ਦੋਸ਼ੀ ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੀ ਕੁੱਟਮਾਰ ਕਰਨ ਵਾਲੇ ਪਿੰਡ ਵਾਸੀਆਂ 'ਤੇ ਕਾਨੂੰਨੀ ਕਾਰਵਾਈ ਬਾਰੇ ਪੁੱਛਣ 'ਤੇ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਪੁਲਸ ਖੇਤਰ ਅਧਿਕਾਰੀ ਨੂੰ ਦਿੱਤੀ ਗਈ ਹੈ ਅਤੇ ਜਾਂਚ ਰਿਪੋਰਟ ਮਿਲਣ 'ਤੇ ਕਾਰਵਾਈ ਕੀਤੀ ਜਾਵੇਗੀ।
ਭਾਜਪਾ ਨੇ ਸਤ ਸ਼ਰਮਾ ਨੂੰ ਜੰਮੂ ਕਸ਼ਮੀਰ ਇਕਾਈ ਦਾ ਪ੍ਰਧਾਨ ਕੀਤਾ ਨਿਯੁਕਤ
NEXT STORY