ਹਮੀਰਪੁਰ : ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿੱਚ ਦੋ ਇੰਸਟ੍ਰਕਟਰਾਂ ਨੇ ਸਕੂਲ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ। ਜਿਸ ਦਾ ਸਿੱਧਾ ਅਸਰ ਬੱਚਿਆਂ ਦੀ ਪੜ੍ਹਾਈ 'ਤੇ ਪੈ ਰਿਹਾ ਹੈ। ਇੰਸਟ੍ਰਕਟਰਾਂ ਦੀ ਅਰਾਜਕਤਾ ਕਾਰਨ ਬੱਚਿਆਂ ਦੇ ਨਾਲ-ਨਾਲ ਸਕੂਲ ਸਟਾਫ਼ ਵੀ ਸਕੂਲ ਵਿੱਚ ਕੈਦ ਹੋ ਕੇ ਬੱਚਿਆਂ ਨੂੰ ਪੜ੍ਹਾਉਣ ਲਈ ਮਜਬੂਰ ਹੈ। ਦੱਸ ਦੇਈਏ ਕਿ ਇਹ ਉੱਤਰ ਪ੍ਰਦੇਸ਼ ਦਾ ਇਕਲੌਤਾ ਸਕੂਲ ਹੈ, ਜਿੱਥੇ ਅਧਿਆਪਕ ਅਤੇ ਬੱਚੇ ਸਕੂਲ ਦੇ ਗੇਟ ਨੂੰ ਤਾਲਾ ਲਗਾ ਕੇ ਪੜ੍ਹਾ ਰਹੇ ਹਨ, ਜੋ ਉਹਨਾਂ ਦੀ ਮਜ਼ਬੂਰੀ ਹੈ।
ਇਹ ਵੀ ਪੜ੍ਹੋ - ਅੰਗਰੇਜ਼ੀ ਨਾ ਪੜ੍ਹ ਸਕਣ ਵਾਲੇ ਬਿਜਲੀ ਖਪਤਕਾਰਾਂ ਲਈ ਚੰਗੀ ਖ਼ਬਰ, ਹੁਣ ਹਿੰਦੀ 'ਚ ਆਵੇਗਾ ਬਿੱਲ
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ 'ਚ ਪੜ੍ਹਨ ਲਈ ਆਉਣ ਵਾਲੇ ਵਿਦਿਆਰਥੀਆਂ ਨੇ ਦੱਸਿਆ ਕਿ ਸਕੂਲ ਦੀ ਅਧਿਆਪਕਾ ਅਭਿਲਾਸ਼ਾ ਅਤੇ ਪੂਜਾ ਦੇਵੀ ਮਿਲ ਕੇ ਸਕੂਲ 'ਚ ਆਉਣ ਵਾਲੇ ਬੱਚਿਆਂ ਨੂੰ ਭਜਾ ਦਿੰਦੇ ਹਨ। ਉਹ ਸਕੂਲ ਸਟਾਫ਼ ਨਾਲ ਬਦਸਲੂਕੀ ਕਰਦੀਆਂ ਹੋਈਆਂ ਉਹਨਾਂ ਨੂੰ ਗਾਲ੍ਹਾਂ ਕੱਢਦੀਆਂ ਹਨ। ਇਸ ਦੇ ਨਾਲ ਹੀ ਉਹ ਹੁਣ ਸਕੂਲ ਦਾ ਤਾਲਾ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦੀ ਸ਼ਿਕਾਇਤ ਹੈੱਡਮਾਸਟਰ ਨੇ ਡਾਇਲ 112 'ਤੇ ਵੀ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ
ਦੱਸ ਦੇਈਏ ਕਿ ਇਹ ਮਾਮਲਾ ਉੱਚ ਪ੍ਰਾਇਮਰੀ ਸਕੂਲ ਲੋਦੀਪੁਰ ਨਿਵਾਦਾ ਦਾ ਹੈ, ਜਿੱਥੇ ਦੋ ਸਬੰਧਿਤ ਇੰਸਟ੍ਰਕਟਰਾਂ ਨੇ ਸਕੂਲ ਨੂੰ ਸਿਰ 'ਤੇ ਉਠਾ ਕੇ ਰੱਖਿਆ ਹੋਇਆ ਹੈ। ਸਕੂਲ ਆਉਣ ਵਾਲੇ ਬੱਚਿਆਂ ਨੂੰ ਭਜਾ ਦੇਣਾ, ਸਟਾਫ਼ ਨਾਲ ਦੁਰਵਿਵਹਾਰ ਕਰਨਾ ਆਦਿ ਉਹਨਾਂ ਦੀਆਂ ਰੋਜ਼ਾਨਾ ਦੀ ਆਦਤ ਹੈ। ਇਸ ਤੋਂ ਤੰਗ ਆ ਕੇ ਪ੍ਰਿੰਸੀਪਲ ਧਰਮਿੰਦਰ ਸਿੰਘ ਨੇ ਫ਼ੋਨ ਡਾਇਲ ਕਰਕੇ ਪੁਲਸ ਨੂੰ ਫ਼ੋਨ ਕੀਤਾ ਅਤੇ ਮਾਮਲਾ ਥਾਣੇ ਤੱਕ ਪਹੁੰਚ ਗਿਆ। ਸਕੂਲ ਦਾ ਮਾਮਲਾ ਮੰਨਦੇ ਹੋਏ ਥਾਣਾ ਇੰਚਾਰਜ ਨੇ ਕਿਹਾ ਕਿ ਇਸ ਦਾ ਨਿਪਟਾਰਾ ਮੁੱਢਲੀ ਸਿੱਖਿਆ ਅਧਿਕਾਰੀ ਦੇ ਪੱਧਰ 'ਤੇ ਕੀਤਾ ਜਾਵੇ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਗਲਾ ਵੱਢ ਕੇ ਕਤਲ, ਫੈਲੀ ਸਨਸਨੀ
ਬੀਐੱਸਏ ਅਲੋਕ ਸਿੰਘ ਨੇ ਦੱਸਿਆ ਕਿ ਤਿੰਨ ਮੈਂਬਰੀ ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਰਿਪੋਰਟ ਆਉਣ ’ਤੇ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਸਕੂਲਾਂ 'ਚ ਅਧਿਆਪਕਾਂ ਵਿਚਾਲੇ ਚੱਲ ਰਹੀ ਖਿੱਚੋਤਾਣ ਦਾ ਸਕੂਲ 'ਚ ਪੜ੍ਹਦੇ ਬੱਚਿਆਂ ਦੇ ਭਵਿੱਖ 'ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਸਕੂਲ ਵਿੱਚ ਪਹਿਲਾਂ 350 ਬੱਚੇ ਪੜ੍ਹਦੇ ਸਨ ਪਰ ਹੁਣ ਸਿਰਫ਼ 140 ਬੱਚੇ ਹੀ ਰਹਿ ਗਏ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਸਿੱਖਿਆ ਵਿਭਾਗ ਅਜਿਹੇ ਦੋਸ਼ੀ ਅਧਿਆਪਕਾਂ ਖ਼ਿਲਾਫ਼ ਕੀ ਠੋਸ ਕਾਰਵਾਈ ਕਰਦਾ ਹੈ।
ਇਹ ਵੀ ਪੜ੍ਹੋ - ਡੇਰੇ ਸਿਰਸੇ ਦਾ ਮੁੱਖੀ ਕੌਣ? ਬਾਬੇ ਦੀ ਲਾਲ ਡਾਇਰੀ ਖੋਲ੍ਹੇਗੀ ਕਈ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=
ਦਰਦਨਾਕ ਹਾਦਸਾ; ਸੈਪਟਿਕ ਟੈਂਕ ਲਈ ਬਣੇ ਟੋਏ 'ਚ ਡੁੱਬਣ ਨਾਲ ਤਿੰਨ ਨਾਬਾਲਗ ਭੈਣਾਂ ਦੀ ਮੌਤ
NEXT STORY