ਨੈਸ਼ਨਲ ਡੈਸਕ: ਸੜਕਾਂ 'ਤੇ ਨਾਜਾਇਜ਼ ਢੰਗ ਨਾਲ ਪਾਰਕਿੰਗ ਕਾਰਨ ਨਾ ਸਿਰਫ਼ ਟਰੈਫਿਕ ਦੀ ਸਮੱਸਿਆ ਆਉਂਦੀ ਹੈ, ਸਗੋਂ ਬਹੁਤ ਵਾਰ ਇਹ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਇਸ ਲਈ ਕੇਂਦਰ ਸਰਕਾਰ ਇਸ ਨੂੰ ਠੱਲ੍ਹ ਪਾਉਣ ਲਈ ਇਹ ਕਾਨੂੰਨ ਬਣਾਉਣ ਜਾ ਰਹੀ ਹੈ। ਕੇਂਦਰ ਸਰਕਾਰ ਸੜਕਾਂ 'ਤੇ ਨਾਜਾਇਜ਼ ਪਾਰਕਿੰਗ ਨੂੰ ਰੋਕਣ ਲਈ ਜਲਦੀ ਹੀ ਇਕ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ ਜਿਸ ਤਹਿਤ ਸੜਕਾਂ 'ਤੇ ਹੋਈ ਪਾਰਕਿੰਗ ਬਾਰੇ ਸੂਚਨਾ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਨੀਤਿਨ ਗਡਕਰੀ ਨੇ ਇਸ ਦੇ ਸੰਕੇਤ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ - IPL 2023: ਕੋਹਲੀ ਤੇ ਡੂ ਪਲੇਸੀ ਦੇ ਤੂਫ਼ਾਨ 'ਚ ਉੱਡੀ MI, RCB ਨੇ ਸ਼ਾਨਦਾਰ ਜਿੱਤ ਨਾਲ ਸ਼ੁਰੂ ਕੀਤਾ ਸਫ਼ਰ
ਇਕ ਚੈਨਲ ਨਾਲ ਇੰਟਰਵੀਊ ਦੌਰਾਨ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਲੋਕ ਵੱਡੇ-ਵੱਡੇ ਬੰਗਲੇ ਤਾਂ ਬਣਾ ਲੈਂਦੇ ਹਨ ਪਰ ਉਸ ਵਿਚ ਗੱਡੀਆਂ ਖੜ੍ਹੀਆਂ ਕਰਨ ਲਈ ਪਾਰਕਿੰਗ ਨਹੀਂ ਬਣਾਉਂਦੇ। ਖ਼ਾਸ ਤੌਰ 'ਤੇ ਦਿੱਲੀ ਵਿਚ ਲੋਕ ਆਪਣੀਆਂ ਗੱਡੀਆਂ ਸੜਕਾਂ 'ਤੇ ਹੀ ਖੜ੍ਹੀਆਂ ਕਰ ਦਿੰਦੇ ਹਨ। ਇਸ ਲਈ ਉਹ ਪਾਰਕਿੰਗ ਬਾਰੇ ਵੀ ਕਾਨੂੰਨ ਬਣਾਉਣ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਭਲਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ
ਕੇਂਦਰੀ ਮੰਤਰੀ ਨੇ ਦੱਸਿਆ ਕਿ ਨਵੇਂ ਕਾਨੂੰਨ ਤਹਿਤ ਸੜਕ 'ਤੇ ਗੱਡੀ ਖੜ੍ਹੀ ਕਰਨ ਵਾਲੇ ਦੀ ਤਸਵੀਰ ਭੇਜ ਕੇ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ। ਸੜਕ 'ਤੇ ਪਾਰਕਿੰਗ ਕਰਨ ਵਾਲੇ ਵਿਅਕਤੀ ਨੂੰ ਜੋ ਵੀ ਜੁਰਮਾਨਾ ਲਗਾਇਆ ਜਾਵੇਗਾ, ਉਸ ਰਕਮ 'ਚੋਂ 20 ਫ਼ੀਸਦੀ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਵਜੋਂ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਫ਼ਸਲ ਦੇ ਮੁਆਵਜ਼ੇ ਸਬੰਧੀ ਐਕਸ਼ਨ ’ਚ ‘ਆਪ’ ਸਰਕਾਰ, PSPCL ਦੀ ਕਿਸਾਨਾਂ ਨੂੰ ਅਪੀਲ, ਪੜ੍ਹੋ Top 10
NEXT STORY