ਹਰਿਆਣਾ (ਭਾਸ਼ਾ) - ਹਰਿਆਣਾ ਪੁਲਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਦੀ ਕਰਨਾਲ ਵਿੱਚ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਡਿਪਟੀ ਸੁਪਰਡੈਂਟ ਆਫ ਪੁਲਸ (ਡੀਐੱਸਪੀ) ਮਨੋਜ ਕੁਮਾਰ ਨੇ ਬੁੱਧਵਾਰ ਨੂੰ ਫੋਨ 'ਤੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਸ਼ਾਮ ਨੂੰ ਮਧੂਬਨ ਇਲਾਕੇ 'ਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਏਐੱਸਆਈ ਦੀ ਪਛਾਣ ਸੰਜੀਵ ਕੁਮਾਰ (40) ਵਜੋਂ ਹੋਈ ਹੈ, ਜੋ ਕੁਰੂਕਸ਼ੇਤਰ ਵਿੱਚ ਅਪਰਾਧ ਸ਼ਾਖਾ ਵਿੱਚ ਤਾਇਨਾਤ ਸੀ।
ਇਹ ਵੀ ਪੜ੍ਹੋ - PM ਮੋਦੀ ਨੇ ਕਾਂਗਰਸ 'ਤੇ ਕੱਸਿਆ ਤੰਜ,ਕਿਹਾ-ਕਾਂਗਰਸੀ ਨੇਤਾਵਾਂ ਦੀ ਬਿਆਨਬਾਜ਼ੀ ਨੇ ਫ਼ਿਲਮ ਸ਼ੋਲੇ ਨੂੰ ਪਿੱਛੇ ਛੱਡ ਦਿੱਤਾ
ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਦੱਸਿਆ ਕਿ ਜਦੋਂ ਕੁਮਾਰ ਆਪਣੇ ਘਰ ਦੇ ਨਜ਼ਦੀਕ ਪੈਦਲ ਜਾ ਰਿਹਾ ਸੀ ਤਾਂ ਦੋ ਅਣਪਛਾਤੇ ਹਥਿਆਰਬੰਦ ਬਦਮਾਸ਼ ਮੋਟਰਸਾਈਕਲ 'ਤੇ ਆਏ। ਉਨ੍ਹਾਂ 'ਚੋਂ ਇੱਕ ਨੇ ਬਦਮਾਸ਼ ਨੇ ਏ.ਐੱਸ.ਆਈ 'ਤੇ ਗੋਲੀਆਂ ਚਲਾ ਦਿੱਤੀਆਂ। ਡੀਐੱਸਪੀ ਨੇ ਕਿਹਾ, “ਕੁਮਾਰ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਸੰਕਲਪ' ਪੂਰਾ ਹੋਣ 'ਤੇ ਬਿਹਾਰ ਦੇ ਉਪ ਮੁੱਖ ਮੰਤਰੀ ਨੇ ਅਯੁੱਧਿਆ 'ਚ ਪੱਗ ਲਾਹ ਮੁੰਨਵਾਇਆ ਸਿਰ
NEXT STORY