ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਸ਼ੀਨਗਰ ’ਚ ਵਿਆਹ ਤੋਂ ਪਹਿਲਾਂ ਇਕ ਰਸਮ ਦੌਰਾਨ ਹੋਏ ਹਾਦਸੇ ’ਚ ਲੋਕਾਂ ਦੀ ਮੌਤ ’ਤੇ ਸੋਗ ਪ੍ਰਗਟਾਇਆ। ਮੋਦੀ ਨੇ ਟਵੀਟ ਕੀਤਾ, ‘‘ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿਚ ਹੋਇਆ ਹਾਦਸਾ ਦਿਲ ਕਬਾਊ ਹੈ। ਇਸ ਵਿਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੈਂ ਆਪਣੀ ਡੂੰਘੀ ਹਮਦਰਦੀ ਜ਼ਾਹਰ ਕਰਦਾ ਹਾਂ। ਇਸ ਦੇ ਨਾਲ ਹੀ ਜ਼ਖਮੀਆਂ ਦੇ ਛੇਤੀ ਤੋਂ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਹਰ ਸੰਭਵ ਮਦਦ ਵਿਚ ਜੁਟਿਆ ਹੈ।’’
ਦੱਸ ਦੇਈਏ ਕਿ ਕੁਸ਼ੀਨਗਰ ’ਚ ਨੌਰੰਗੀਆ ਟੋਲਾ ਪਿੰਡ ਵਿਚ ਬੁੱਧਵਾਰ ਰਾਤ ਕਰੀਬ 10 ਵਜੇ ਮਹਿਲਾਵਾਂ ਅਤੇ ਕੁੜੀਆਂ ਖੂਹ ਦੇ ਉੱਪਰ ਲੱਗੇ ਲੋਹੇ ਦੇ ਜਾਲ ’ਤੇ ਬੈਠ ਕੇ ਵਿਆਹ ਸਬੰਧੀ ਹਲਦੀ ਦੀ ਰਸਮ ਕਰ ਰਹੀਆਂ ਸਨ। ਇਸ ਦੌਰਾਨ ਜਾਲ ਟੁੱਟ ਗਿਆ ਅਤੇ ਉਸ ’ਤੇ ਬੈਠੇ ਲੋਕ ਖੂਹ ’ਚ ਜਾ ਡਿੱਗੇ। ਇਸ ਹਾਦਸੇ ਵਿਚ 13 ਮਹਿਲਾਵਾਂ ਅਤੇ ਬੱਚਿਆਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਬਚਾਅ ਕੰਮ ਸ਼ੁਰੂ ਕੀਤਾ।
NIA ਨੇ ਅੱਤਵਾਦ ਨਾਲ ਜੁੜੇ ਮਾਮਲਿਆਂ 'ਚ ਜੰਮੂ ਕਸ਼ਮੀਰ 'ਚ ਕਈ ਥਾਂਵਾਂ 'ਤੇ ਕੀਤੀ ਛਾਪੇਮਾਰੀ
NEXT STORY