ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਇਕ ਹਿਰਾਸਤ 19 ਮਾਰਚ ਤੱਕ ਵਧਾ ਦਿੱਤੀ ਹੈ। ਉਨ੍ਹਾਂ ਦੀ ਨਿਆਇਕ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਨੇ ਨਜ਼ਰਬੰਦੀ ਦੀ ਮਿਆਦ ਵਧਾ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਇਹ ਕਹਿੰਦੇ ਹੋਏ ਉਨ੍ਹਾਂ ਦੀ ਨਿਆਇਕ ਹਿਰਾਸਤ ਵਧਾਉਣ ਦੀ ਮੰਗ ਕੀਤੀ ਸੀ ਕਿ ਕੇਸ ਅਹਿਮ ਪੜਾਅ ’ਤੇ ਹੈ ਅਤੇ ਜੇਕਰ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਜਾਂਚ ਵਿਚ ਰੁਕਾਵਟ ਪਾ ਸਕਦੇ ਹਨ।
ਰਾਜੀਵ ਗਾਂਧੀ ਦੀ ‘ਕੌੜੀ ਖੀਰ ਦਾ ਸਵਾਦ’ ਹੁਣ ਕਾਂਗਰਸ ਨੂੰ ਹੀ ਚਖਾ ਰਹੀ ਭਾਜਪਾ
NEXT STORY