ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਪਾਜ਼ੀਟਿਵ ਲੋਕਾਂ ਦੀ ਸੰਖਿਆਂ ਲਗਾਤਾਰ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਇਕ ਦਿਨ 'ਚ ਹੁਣ ਤਕ ਦੇਸ਼ 'ਚ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਇਆ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ 1813 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਹੁਣ ਤਕ ਕੋਰੋਨਾ ਨਾਲ ਲੋਕਾਂ ਦੀ ਸੰਖਿਆਂ 31,787 ਪਹੁੰਚ ਗਈ ਹੈ, ਇਸ 'ਚ 22,982 ਐਕਟਿਵ ਮਾਮਲੇ ਹਨ। ਮੰਤਰਾਲੇ ਨੇ ਦੱਸਿਆ ਕਿ ਹੁਣ ਤਕ ਦੇਸ਼ 'ਚ ਇਕ ਦਿਨ 'ਚ ਹੁਣ ਤਕ ਕੋਰੋਨਾ ਨਾਲ ਜ਼ਿਆਦਾ ਮੌਤ ਹੋਈ ਹੈ। ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ 'ਚ 71 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ 1008 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,797 ਲੋਕਾਂ ਨੂੰ ਡਿਸਚਾਰਜ ਕੀਤਾ ਜਾ ਚੁੱਕਿਆ ਹੈ।
ਰਿਜ਼ਰਵ ਬੈਂਕ ਦੀ ਸੂਚਨਾ ਗਲਤ ਜਾਂ ਸਹੀਂ, ਦੱਸੇ ਸਰਕਾਰ : ਕਾਂਗਰਸ
NEXT STORY