ਸ਼ਿਮਲਾ- ਨਰਾਤਿਆਂ ਅਤੇ ਤਿਉਹਾਰਾਂ ਦੇ ਸੀਜ਼ਨ ਕਾਰਨ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਆਸਮਾਨ ਨੂੰ ਛੂਹਣ ਲੱਗੀਆਂ ਹਨ। ਟਮਾਟਰ ਦੇ ਭਾਅ ਸਿਰਫ ਇਕ ਹਫਤੇ 'ਚ 50 ਫੀਸਦੀ ਵਧ ਕੇ 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਏ ਹਨ। ਇਸ ਦੇ ਨਾਲ ਹੀ ਪਿਆਜ਼ ਦੇ ਰੇਟ ਵੀ 70 ਰੁਪਏ ਨੂੰ ਪਾਰ ਹੋ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਦੀ ਥਾਲੀ 'ਚੋਂ ਲਸਣ ਤਾਂ ਗਾਇਬ ਹੋ ਗਿਆ ਹੈ ਪਰ ਅਦਰਕ ਵੀ 120 ਤੋਂ 140 ਰੁਪਏ 'ਚ ਵਿਕ ਰਿਹਾ ਹੈ।
ਜੇਕਰ ਫਲਾਂ ਦੀ ਗੱਲ ਕਰੀਏ ਤਾਂ ਕੇਲਾ ਜੋ ਪਹਿਲਾਂ 60 ਰੁਪਏ ਪ੍ਰਤੀ ਦਰਜਨ ਵਿਕਦਾ ਸੀ, ਹੁਣ 70 ਤੋਂ 80 ਰੁਪਏ ਪ੍ਰਤੀ ਦਰਜਨ ਦੇ ਹਿਸਾਬ ਨਾਲ ਵਿਕ ਰਿਹਾ ਹੈ। ਸੇਬ ਦਾ ਸੀਜ਼ਨ ਹੋਣ ਦੇ ਬਾਵਜੂਦ ਬਡਸਰ ਸਬ-ਡਵੀਜ਼ਨ 'ਚ ਸੇਬ 120 ਤੋਂ 140 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੇ ਹਨ।
ਸਬਜ਼ੀਆਂ ਤੇ ਫਲਾਂ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਆਦਮੀ ਪ੍ਰੇਸ਼ਾਨ ਹੈ ਪਰ ਸਰਕਾਰ ਇਨ੍ਹਾਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਵੱਲ ਕੋਈ ਧਿਆਨ ਨਹੀਂ ਦੇ ਰਹੀ। ਲੋਕਾਂ ਨੇ ਸਰਕਾਰ ਤੋਂ ਫਲਾਂ ਅਤੇ ਸਬਜ਼ੀਆਂ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਦੀ ਅਪੀਲ ਕੀਤੀ ਹੈ।
ਤਿਉਹਾਰਾਂ ਦੇ ਸੀਜ਼ਨ 'ਚ 10 ਲੱਖ ਨੌਕਰੀਆਂ! ਜਾਣੋ ਕਿੰਨੀ ਮਿਲੇਗੀ ਸੈਲਰੀ
NEXT STORY