ਨਵੀਂ ਦਿੱਲੀ (ਭਾਸ਼ਾ) - ਦਿੱਲੀ ਪੁਲਸ ਨੇ ਸ਼ੇਖ ਹਸੀਨਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਅਤੇ ਗੁਆਂਢੀ ਦੇਸ਼ ਵਿਚ ਜਲਦ ਅੰਤਰਿਮ ਸਰਕਾਰ ਦੇ ਕਾਰਜਭਾਰ ਨੂੰ ਸੰਭਾਲਣ ਦੇ ਮੱਦੇਨਜ਼ਰ ਇਥੇ ਚਾਣਕਿਆਪੁਰੀ ਸਥਿਤ ਬੰਗਲਾਦੇਸ਼ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੀ ਜਾਣਕਾਰੀ ਇਕ ਅਧਿਕਾਰੀ ਨੇ ਸੋਮਵਾਰ ਨੂੰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਜੇਕਰ ਹਸੀਨਾ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਉਤਰਦੀ ਹੈ ਤਾਂ ਉਸ ਨੂੰ ਧਿਆਨ ਵਿਚ ਰੱਖਦੇ ਹੋਏ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਦੱਸ ਦੇਈਏ ਕਿ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਹੁਣ ਅੰਤਰਿਮ ਸਰਕਾਰ ਚਾਰਜ ਸੰਭਾਲੇਗੀ। ਦੂਜੇ ਪਾਸੇ ਬੰਗਲਾਦੇ ਦੇ ਫ਼ੌਜ ਮੁੱਖੀ ਜਨਰਲ ਵਕਾਰ-ਉਜ਼-ਜ਼ਮਾਨ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਅਜਿਹੀਆਂ ਅਪੁਸ਼ਟ ਖ਼ਬਰਾਂ ਹਨ ਕਿ ਉਹ (ਹਸੀਨਾ) ਭਾਰਤ ਦੇ ਕਿਸੇ ਸ਼ਹਿਰ ਲਈ ਰਵਾਨਾ ਹੋ ਗਈ ਹੈ। ਦਿੱਲੀ ਪੁਲਸ ਦੇ ਇੱਕ ਅਧਿਕਾਰੀ ਨੇ ਕਿਹਾ, “ਹਾਈ ਕਮਿਸ਼ਨ ਦੇ ਬਾਹਰ ਹੋਰ ਬੈਰੀਕੇਡ ਲਗਾਏ ਗਏ ਹਨ ਅਤੇ ਉੱਥੇ ਤਾਇਨਾਤ ਪੁਲਸ ਕਰਮਚਾਰੀਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ।”
ਇਹ ਵੀ ਪੜ੍ਹੋ - ਮੁਰਗੀ ਪਹਿਲਾਂ ਆਈ ਜਾਂ ਅੰਡਾ ਪੁੱਛਣ 'ਤੇ ਦੋਸਤ ਨੂੰ ਦਿੱਤੀ ਦਰਦਨਾਕ ਮੌਤ, ਚਾਕੂਆਂ ਨਾਲ ਵਿੰਨ੍ਹ ਸੁੱਟਿਆ ਸਰੀਰ
ਬੰਗਲਾਦੇਸ਼ 'ਚ ਐਤਵਾਰ ਤੋਂ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ 'ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਦਰਸ਼ਨਕਾਰੀ ਵਿਵਾਦਗ੍ਰਸਤ ਰਿਜ਼ਰਵੇਸ਼ਨ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਹਨ, ਜੋ 1971 ਦੇ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਹਿੱਸਾ ਲੈਣ ਵਾਲੇ ਲੜਾਕਿਆਂ ਦੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ 30 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਦਾ ਹੈ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਇਨਾਡ ਜ਼ਮੀਨ ਖਿਸਕਣ 'ਤੇ ਥਰੂਰ ਨੇ ਕਿਹਾ- ਕੁਝ ਗੈਰ-ਕਾਨੂੰਨੀ ਹੋਇਆ ਤਾਂ ਕਾਰਵਾਈ ਹੋਵੇ
NEXT STORY