ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ, ਸ਼ਿਵ ਸੈਨਾ (ਯੂ. ਬੀ. ਟੀ.) ਦੇ ਮੁਖੀ ਊਧਵ ਠਾਕਰੇ , ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਸਮੇਤ ‘ਇੰਡੀਆ’ ਗਠਜੋੜ ਦੇ ਕਈ ਨੇਤਾ ਐਤਵਾਰ ਇੱਥੇ ਰਾਮਲੀਲਾ ਮੈਦਾਨ ’ਚ ਆਮ ਆਦਮੀ ਪਾਰਟੀ (ਆਪ) ਵੱਲੋਂ ਆਯੋਜਿਤ ‘ਮਹਾਰਲੀ’ ’ਚ ਸ਼ਾਮਲ ਹੋਣਗੇ।
‘ਆਪ’ ਦੇ ਸੀਨੀਅਰ ਨੇਤਾ ਗੋਪਾਲ ਰਾਏ ਨੇ ਸ਼ੁੱਕਰਵਾਰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਪਿਛੋਕੜ ’ਚ 31 ਮਾਰਚ ਦਿਨ ਐਤਵਾਰ ਨੂੰ ਰਾਮਲੀਲਾ ਮੈਦਾਨ ’ਚ 20,000 ਤੋਂ ਵੱਧ ਲੋਕਾਂ ਦੀ ਮੌਜੂਦਗੀ ਵਾਲੀ ਰੈਲੀ ਕਰਨ ਲਈ ਪ੍ਰਸ਼ਾਸਨ ਤੋਂ ਆਗਿਆ ਮਿਲ ਗਈ ਹੈ।
ਯੂਕ੍ਰੇਨ ਦੇ ਵਿਦੇਸ਼ ਮੰਤਰੀ ਵਲੋਂ ਜੈਸ਼ੰਕਰ ਨਾਲ ਮੁਲਾਕਾਤ , ਰੂਸ ਨਾਲ ਜੰਗ ਦੇ ਸ਼ਾਂਤੀਪੂਰਨ ਹੱਲ ’ਤੇ ਹੋਈ ਚਰਚਾ
NEXT STORY