ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਭਾਰਤ ਪਹਿਲਾਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਦਾਖਲ ਹੋਇਆ ਅਤੇ ਫਿਰ ਅੱਤਵਾਦੀਆਂ ਨੂੰ ਨਰਕ ਵਿੱਚ ਭੇਜਿਆ। ਅੱਤਵਾਦੀਆਂ ਨੂੰ ਮਾਰਨ ਤੋਂ ਬਾਅਦ ਉੱਥੋਂ ਦੀ ਸਰਕਾਰ ਨੂੰ ਸੂਚਿਤ ਕੀਤਾ ਗਿਆ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, "ਅਸੀਂ ਡੀਜੀਐੱਮਓ ਰਾਹੀਂ ਪਾਕਿਸਤਾਨ ਨੂੰ ਹਮਲੇ ਬਾਰੇ ਸੂਚਿਤ ਕੀਤਾ ਸੀ। ਉਨ੍ਹਾਂ ਨੂੰ ਆਪ੍ਰੇਸ਼ਨ ਸਿੰਦੂਰ ਤਹਿਤ ਜਵਾਬੀ ਕਾਰਵਾਈ ਬਾਰੇ ਸਾਰੀ ਜਾਣਕਾਰੀ ਦਿੱਤੀ।"
ਇਹ ਵੀ ਪੜ੍ਹੋ : Cobra Viral Video : ਬਾਬਾ ਨਹੀਂ ਡਰਦਾ! ਕੋਬਰਾ ਸੱਪ ਅੱਗੇ ਖੜ੍ਹ ਗਿਆ ਡਟ ਕੇ ਤੇ ਫਿਰ...
ਭਾਰਤ ਦੇ ਵਿਦੇਸ਼ ਮੰਤਰੀ ਨੇ ਹਾਲ ਹੀ ਵਿੱਚ ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਵਿਦੇਸ਼ ਮੰਤਰਾਲੇ (MEA) ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਸ ਗੱਲਬਾਤ ਵਿੱਚ ਵਿਦੇਸ਼ ਮੰਤਰੀ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਨ ਲਈ ਅਫਗਾਨ ਮੰਤਰੀ ਦਾ ਧੰਨਵਾਦ ਕੀਤਾ। ਗੱਲਬਾਤ ਦੌਰਾਨ ਵਿਦੇਸ਼ ਮੰਤਰੀ ਨੇ ਇਸ ਤੱਥ ਨੂੰ ਵੀ ਸਪੱਸ਼ਟ ਤੌਰ 'ਤੇ ਖਾਰਿਜ ਕੀਤਾ ਕਿ ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਕੋਈ ਮਤਭੇਦ ਹੈ। ਉਨ੍ਹਾਂ ਕਿਹਾ ਕਿ ਕੁਝ ਝੂਠੀਆਂ ਅਤੇ ਮਨਘੜਤ ਰਿਪੋਰਟਾਂ ਰਾਹੀਂ ਦੋਵਾਂ ਦੇਸ਼ਾਂ ਵਿਚਕਾਰ ਭੰਬਲਭੂਸਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਭਾਰਤ ਪੂਰੀ ਤਰ੍ਹਾਂ ਰੱਦ ਕਰਦਾ ਹੈ।
ਇਹ ਵੀ ਪੜ੍ਹੋ : ਬੈਂਚ 'ਚ ਫਸੇ ਕੁੜੀ ਦੇ ਹੱਥ, ਲੱਗੀ ਭੀੜ, ਸੱਦਣੀ ਪਈ ਰੈਸਕਿਊ ਟੀਮ, ਫਿਰ ਜੋ ਹੋਇਆ...
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਵੀ 18 ਮਈ ਨੂੰ ਇੱਕ ਬਿਆਨ ਜਾਰੀ ਕਰਕੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਬਿਆਨ ਸੰਬੰਧੀ ਦਾਅਵਿਆਂ ਦਾ ਖੰਡਨ ਕੀਤਾ ਸੀ। ਵਿਦੇਸ਼ ਮੰਤਰਾਲੇ ਦੇ ਬਾਹਰੀ ਪ੍ਰਚਾਰ ਵਿਭਾਗ ਨੇ ਕਿਹਾ ਕਿ ਐੱਸ. ਜੈਸ਼ੰਕਰ ਨੇ ਕਿਹਾ ਸੀ ਕਿ "ਅਸੀਂ ਪਾਕਿਸਤਾਨ ਨੂੰ ਸ਼ੁਰੂਆਤ ਵਿੱਚ ਹੀ ਚੇਤਾਵਨੀ ਦੇ ਦਿੱਤੀ ਸੀ, ਜੋ ਸਪੱਸ਼ਟ ਤੌਰ 'ਤੇ 'ਆਪ੍ਰੇਸ਼ਨ ਸਿੰਦੂਰ' ਦੀ ਸ਼ੁਰੂਆਤ ਤੋਂ ਬਾਅਦ ਸ਼ੁਰੂਆਤੀ ਪੜਾਵਾਂ ਵਿੱਚ ਸੀ।"
ਇਹ ਵੀ ਪੜ੍ਹੋ : ਸਰਕਾਰੀ ਕਰਮਚਾਰੀਆਂ ਲਈ ਖ਼ਾਸ ਖ਼ਬਰ : 'ਹੁਣ ਕਰ ਸਕਦੇ ਹੋ ਛੁੱਟੀਆਂ...'
ਤੁਰਕੀ ਦੇ ਬਾਰੇ ਵਿਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, "ਅਸੀਂ ਉਮੀਦ ਕਰਦੇ ਹਾਂ ਕਿ ਤੁਰਕੀ ਪਾਕਿਸਤਾਨ ਨੂੰ ਇਹ ਅਪੀਲ ਕਰੇਗਾ ਕਿ ਉਹ ਸਰਹੱਦ ਪਾਰ ਅੱਤਵਾਦ ਦਾ ਸਮਰਥਨ ਕਰਨਾ ਬੰਦ ਕਰੇ ਅਤੇ ਉਸ ਅੱਤਵਾਦੀ ਢਾਂਚੇ ਵਿਰੁੱਧ ਭਰੋਸੇਯੋਗ ਅਤੇ ਠੋਸ ਕਦਮ ਚੁੱਕੇ, ਜਿਸ ਨੂੰ ਉਸ ਨੇ ਦਹਾਕਿਆਂ ਤੋਂ ਪਨਾਹ ਦਿੱਤੀ ਹੋਈ ਹੈ। ਦੁਵੱਲੇ ਸਬੰਧ ਇੱਕ ਦੂਜੇ ਦੀਆਂ ਚਿੰਤਾਵਾਂ ਪ੍ਰਤੀ ਸੰਵੇਦਨਸ਼ੀਲਤਾ 'ਤੇ ਬਣਦੇ ਹਨ।"
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੇ ਰਾਜਪੁਰਾ ਦੇ 8 ਪਿੰਡ ਮੋਹਾਲੀ 'ਚ ਸ਼ਾਮਲ, ਅੱਜ ਦੀਆਂ ਟੌਪ-10 ਖਬਰਾਂ
NEXT STORY